ਟਰੇਨ ਦੀ ਲਪੇਟ ’ਚ ਆਉਣ ਕਾਰਨ ਸ਼ਖ਼ਸ ਦੀ ਮੌਤ - ਟਰੇਨ ਦੀ ਲਪੇਟ ’ਚ ਆਉਣ ਕਾਰਨ ਸ਼ਖ਼ਸ ਦੀ ਮੌਤ
ਤਰਨ ਤਾਰਨ: ਜ਼ਿਲ੍ਹੇ ਦੇ ਪਿੰਡ ਚੁਤਾਲਾ ਕੋਲ ਬੀਤੀ ਰਾਤ ਖੇਮਕਰਨ ਤੋਂ ਡੀ ਐਮ ਯੂ ਰੇਲ ਗੱਡੀ ਅੰਮ੍ਰਿਤਸਰ ਵੱਲ ਸਵਾਰੀਆਂ ਲੈ ਕੇ ਜਾਦੇਂ ਸਮੇਂ ਰਸਤੇ ਵਿੱਚ ਰੇਲ ਗੱਡੀ ਹੇਠਾਂ ਇੱਕ ਅਣਪਛਾਤੇ ਵਿਅਕਤੀ ਦੇ ਆਉਣ ਕਾਰਨ ਮੌਤ ਹੋ ਗਈ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਮੌਕੇ ਤੇ ਪੁਲਿਸ ਪਹੁੰਚੀ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਹਸਪਤਾਲ ਵਿੱਚ ਰੱਖ ਲਈ ਹੈ। ਮ੍ਰਿਤਕ ਦੀ ਪਛਾਣ ਅਜੇ ਤੱਕ ਨਹੀਂ ਹੋ ਸਕੀ ਹੈ। ਇਸ ਲਈ ਪੁਲਿਸ ਨੇ ਮ੍ਰਿਤਕ ਦੀ ਸ਼ਨਾਖਤ ਕਰਨ ਨੂੰ ਲੈਕੇ ਮੀਡੀਆ ਨੂੰ ਇਸਦੀ ਸੂਚਨਾ ਦਿੱਤੀ ਹੈ ਤਾਂ ਕਿ ਮ੍ਰਿਤਕ ਦਾ ਪਰਿਵਾਰ ਉਸ ਨੂੰ ਮਿਲ ਸਕੇ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Last Updated : Feb 3, 2023, 8:19 PM IST