ਬੀਜੇਪੀ ਨੇ ਕਿਸਾਨਾਂ ’ਤੇ ਕੀਤਾ ਲਾਠੀਚਾਰਜ ਉਹ ਪੰਜਾਬ ਕਿਵੇਂ ਕਰਨਗੇ ਵਿਕਾਸ: ਸਿਸੋਦੀਆ - ਪੰਜਾਬ ਕਿਵੇਂ ਕਰਨਗੇ ਵਿਕਾਸ
ਸ੍ਰੀ ਮੁਕਤਸਰ ਸਾਹਿਬ: ਪੰਜਾਬ ਵਿਧਾਨਸਭਾ ਚੋਣਾਂ 2022 ਨੂੰ ਲੈ ਕੇ ਸਿਆਸੀ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸੇ ਦੇ ਚੱਲਦੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੱਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਚੋਣ ਪ੍ਰਚਾਰ ਕੀਤਾ ਗਿਆ। ਇਸ ਦੌਰਾਨ ਵੱਡੀ ਗਿਣਤੀ ਚ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਨਾਅਰੇ ਲਗਾਏ। ਇਸ ਦੌਰਾਨ ਮਨੀਸ਼ ਸਿਸੋਸਦੀਆ ਨੇ ਕਿਹਾ ਕਿ ਲੋਕ ਆਮ ਆਦਮੀ ਪਾਰਟੀ ਨੂੰ ਇੱਕ ਮੌਕਾ ਦੇ ਕੇ ਦੇਖਣ ਜਿਸ ਤਰ੍ਹਾਂ ਉਨ੍ਹਾਂ ਨੇ ਦਿੱਲੀ ਚ ਕੰਮ ਕੀਤੇ ਹਨ ਉਸੇ ਤਰ੍ਹਾਂ ਹੀ ਉਹ ਪੰਜਾਬ ਚ ਵੀ ਕਰਨਗੇ। ਉੱਥੇ ਹੀ ਉਨ੍ਹਾਂ ਨੇ ਬੀਜੇਪੀ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਬੀਜੇਪੀ ਕਿਸਾਨਾਂ ’ਤੇ ਲਾਠੀਚਾਰਜ ਕਰਦੇ ਹਨ ਅਤੇ ਪੰਜਾਬ ਵਿੱਚ ਉਹ ਕਿਸ ਤਰ੍ਹਾਂ ਵਿਕਾਸ ਕਰਨਗੇ।
Last Updated : Feb 3, 2023, 8:16 PM IST