ਮਨਪ੍ਰੀਤ ਸਿੰਘ ਬਾਦਲ ਨੇ ਪਰਿਵਾਰ ਸਮੇਤ ਪਾਈ ਵੋਟ - Manpreet Singh Badal casts his vote
ਬਠਿੰਡਾ: ਸਾਬਕਾ ਕੈਬਨਿਟ ਮੰਤਰੀ ਅਤੇ ਮੌਜੂਦਾ ਕਾਂਗਰਸੀ ਵਿਧਾਇਕ ਤੇ ਕਾਂਗਰਸ ਪਾਰਟੀ ਦੇ ਉਮੀਦਵਾਰ (Congress candidate) ਮਨਪ੍ਰੀਤ ਸਿੰਘ ਬਾਦਲ ਵੱਲੋਂ ਵੋਟ ਪਾਈ ਗਈ। ਇਸ ਮੌਕੇ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕਰਦਿਆ ਕਿਹਾ ਕਿ ਸਾਰੇ ਲੋਕ ਆਪਣੀ ਵੋਟ ਜ਼ਰੂਰ ਪਾਉਣ ਅਤੇ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਸ਼ਰਾਬ ਤੇ ਸ਼ਰਬਤ ਵਿੱਚ ਫ਼ਰਕ ਕਰਨ ਦੀ ਵੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਦੁਬਾਰਾ ਤੋਂ ਪੰਜਾਬ ਅੰਦਰ ਕਾਂਗਰਸ ਦੀ ਸਰਕਾਰ (Congress government) ਆਉਦੀ ਹੈ, ਤਾਂ ਉਹ ਮੁੜ ਫਿਰ ਤੋਂ ਪੰਜਾਬ ਦੇ ਲੋਕਾਂ ਦੀ ਉਮੀਦ ‘ਤੇ ਖ਼ਰਾ ਉੱਤਰਨਗੇ।
Last Updated : Feb 3, 2023, 8:17 PM IST