ਭੇਦਭਰੇ ਹਾਲਾਤਾਂ ’ਚ ਵਿਆਹੁਤਾ ਦੀ ਮੌਤ, ਸਹੁਰਾ ਪਰਿਵਾਰ 'ਤੇ ਮਾਮਲਾ ਦਰਜ - ਵਿਆਹੁਤਾ ਦੀ ਪੱਖੇ ਨਾਲ ਲਟਕਦੀ ਲਾਸ਼ ਮਿਲੀ
ਬਰਨਾਲਾ: ਜ਼ਿਲ੍ਹੇ ਦੇ ਪਿੰਡ ਸੇਖਾ ਵਿਖੇ ਸ਼ੱਕੀ ਹਾਲਾਤਾਂ ਵਿੱਚ ਇੱਕ ਵਿਆਹੁਤਾ ਔਰਤ ਦੀ ਮੌਤ ਹੋਈ ਹੈ। ਸਹੁਰਾ ਪਰਿਵਾਰ ਇਸਨੂੰ ਖੁਦਕੁਸ਼ੀ ਦੱਸ ਰਿਹਾ ਹੈ, ਜਦਕਿ ਲੜਕੀ ਦੇ ਪੇਕੇ ਪਰਿਵਾਰ ਵੱਲੋਂ ਇਸ ਸਬੰਧੀ ਸਹੁਰਾ ਪਰਿਵਾਰ 'ਤੇ ਕਤਲ ਦੇ ਇਲਜ਼ਾਮ ਲਗਾਏ ਜਾ ਰਹੇ ਹਨ। ਪੀੜਤ ਪੇਕਾ ਪਰਿਵਾਰ ਨੇ ਧੀ ਦੇ ਮੌਤ ਦਾ ਕਾਰਨ ਦਾਜ ਦੀ ਮੰਗ ਦੱਸਿਆ ਗਿਆ ਹੈ। ਓਧਰ ਇਸ ਘਟਨਾ ਨੂੰ ਲੈਕੇ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਪੁਲਿਸ ਨੇ ਪੀੜਤ ਪਰਿਵਾਰ ਦੇ ਬਿਆਨਾਂ ਦੇ ਆਧਾਰ ਉੱਪਰ ਸਹੁਰੇ ਪਰਿਵਾਰ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
Last Updated : Feb 3, 2023, 8:17 PM IST
TAGGED:
ਦਾਜ ਦੀ ਬਲੀ ਚੜ੍ਹੀ ਵਿਆਹੁਤਾ