ਕਣਕ ਦੀ ਸੀਜ਼ਨ ਨੂੰ ਲੈਕੇ ਕੈਬਨਿਟ ਮੰਤਰੀ ਨੇ ਕੀਤੀ ਮੀਟਿੰਗ
ਗੁਰਦਾਸਪੁਰ: ਕੈਬਨਿਟ ਮੰਤਰੀ ਲਾਲ ਚੰਦ ਕਟਾਰੁਚਕ ਫੂਡ ਸਪਲਾਈ ਅਤੇ ਮੰਡੀ ਬੋਰਡ ਅਧਿਕਾਰੀਆਂ (Food Supply and Market Board officials) ਨਾਲ ਮੀਟਿੰਗ (Meeting) ਕੀਤੀ। ਇਸ ਮੌਕੇ ਕਣਕ ਦੇ ਸੀਜ਼ਨ ਨੂੰ ਲੈਕੇ ਚਰਚਾ ਕੀਤੀ ਗਈ। ਮੀਡੀਆ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਮੰਡੀਆਂਂ ਵਿੱਚ ਕਿਸਾਨਾਂ (Farmers) ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਲ ਨਾ ਆਵੇ, ਉਸ ਬਾਰੇ ਚਰਚਾ ਕੀਤੀ ਜਾ ਰਹੀ ਹੈ ਅਤੇ ਉਸ ਲਈ ਪੁਖਤਾ ਪ੍ਰਬੰਧ ਵੀ ਕੀਤੇ ਜਾ ਰਹੇ ਹਨ। ਇਸ ਮੌਕੇ ਉਨ੍ਹਾਂ ਨੂੰ ਵਿਧਾਇਕਾਂ ਦੀ ਬੰਦ ਕੀਤੀ ਗਈ ਪੈਨਸ਼ਨ ‘ਤੇ ਬੋਲਦੇ ਹੋਏ ਸਾਬਕਾ ਮੰਤਰੀ ਮਾਸਟਰ ਮੋਹਨ ਲਾਲ ਨੂੰ ਨਸੀਹਤ ਦਿੱਤੀ ਕਿ ਉਹ ਪੰਜਾਬ ਦੇ ਹਿੱਤਾਂ ਬਾਰੇ ਸੋਚਣ।
Last Updated : Feb 3, 2023, 8:21 PM IST