ਪੰਜਾਬ ਰਹਿੰਦੇ ਪ੍ਰਵਾਸੀ ਮਜ਼ਦੂਰਾਂ ਵਲੋਂ ਕਾਂਗਰਸ ਦਾ ਬਾਇਕਾਟ
ਹੁਸ਼ਿਆਰਪੁਰ: ਬੀਤੇ ਦਿਨੀਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਯੂ.ਪੀ ਅਤੇ ਬਿਹਾਰ ਦੇ ਪ੍ਰਵਾਸੀ ਮਜ਼ਦੂਰਾਂ 'ਤੇ ਦਿੱਤੇ ਹੋਏ ਬਿਆਨ 'ਤੇ ਪੰਜਾਬ ਭਰ 'ਚ ਪ੍ਰਵਾਸੀ ਮਜ਼ਦੂਰਾਂ ਵਲੋਂ ਕਾਂਗਰਸ ਸਰਕਾਰ ਦੇ ਖ਼ਿਲਾਫ਼ ਰੋਸ ਪਾਇਆ ਜਾ ਰਿਹਾ ਹੈ। ਇਸ ਦੇ ਚੱਲਦਿਆਂ ਹਲਕਾ ਗੜ੍ਹਸ਼ੰਕਰ ਵਿਖੇ ਵੀ ਪ੍ਰਵਾਸੀ ਮਜ਼ਦੂਰਾਂ ਨੇ ਕਾਂਗਰਸ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਉਨ੍ਹਾਂ ਦਾ ਕਹਿਣਾ ਕਿ ਚਰਨਜੀਤ ਚੰਨੀ ਵਲੋਂ ਦਿੱਤੇ ਬਿਆਨ ਨਾਲ ਉਨ੍ਹਾਂ ਨੂੰ ਠੇਸ ਪਹੁੰਚੀ ਹੈ, ਜਿਸ ਕਾਰਨ ਉਹ ਪੰਜਾਬ ਭਰ 'ਚ ਕਾਂਗਰਸ ਦਾ ਬਾਇਕਾਟ ਕਰਨਗੇ। ਜਿਸ ਦੇ ਚੱਲਦਿਆਂ ਉਨ੍ਹਾਂ ਪੂਰੇ ਪੰਜਾਬ 'ਚ ਵੱਸਦੇ ਆਪਣੇ ਭਾਈਚਾਰੇ ਨੂੰ ਵੋਟ ਨਾ ਪਾਉਣ ਦੀ ਅਪੀਲ ਵੀ ਕੀਤੀ ਹੈ।
Last Updated : Feb 3, 2023, 8:17 PM IST