ਵਿਦੇਸ਼ ਭੇਜਣ ਦੇ ਨਾਮ ‘ਤੇ ਲੱਖਾਂ ਦੀ ਠੱਗੀ, ਪੁਲਿਸ ‘ਤੇ ਕਾਰਵਾਈ ਨਾ ਕਰਨ ਦੇ ਇਲਜ਼ਾਮ - Fraud of millions in the name of sending abroad
ਅੰਮ੍ਰਿਤਸਰ: ਪੰਜਾਬ ਵਿੱਚ ਵਿਦੇਸ਼ ਭੇਜਣ ਦੇ ਨਾਮ ‘ਤੇ ਏਜੰਟਾਂ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਨਾਲ ਕੀਤੀਆਂ ਜਾ ਰਹੀਆਂ ਠੱਗੀਆਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਜਿਸ ਦੀਆਂ ਤਾਜ਼ਾ ਤਸਵੀਰਾਂ ਅੰਮ੍ਰਿਤਸਰ ਤੋਂ ਸਾਹਮਣੇ ਆਈਆਂ ਹਨ। ਜਿੱਥੇ ਠੱਗੀ ਦਾ ਸ਼ਿਕਾਰ ਹੋਏ 45 ਦੇ ਕਰੀਬ ਬੇਰਜ਼ਗਾਰ ਨੌਜਵਾਨਾਂ ਵੱਲੋਂ ਲੋਕ ਇਨਸਾਫ਼ ਪਾਰਟੀ (Lok insaf party) ਦੇ ਆਗੂ ਭਿੰਡਰ ਦੀ ਅਗਵਾਈ ‘ਚ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨਾ (Protest outside police commissioner's office) ਦਿੱਤਾ ਗਿਆ ਹੈ। ਪੀੜਤ ਨੌਜਵਾਨਾਂ ਦਾ ਇਲਜ਼ਾਮ ਹੈ ਕਿ 14 ਫਰਵਰੀ ਨੂੰ ਮੁਲਜ਼ਮ ਏਜੰਟ ਦੇ ਖ਼ਿਲਾਫ਼ ਸ਼ਿਕਾਇਤ ਕਰਨ ਦੇ ਬਾਵਜ਼ੂਦ ਵੀ ਪੁਲਿਸ (Police) ਵੱਲੋਂ ਮੁਲਜ਼ਮ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ। ਜਿਸ ਦੇ ਰੋਸ ਵਜੋਂ ਹੁਣ ਇਨ੍ਹਾਂ ਨੌਜਵਾਨਾਂ ਵੱਲੋਂ ਧਰਨਾ ਦਿੱਤਾ ਜਾ ਰਿਹਾ
Last Updated : Feb 3, 2023, 8:21 PM IST