ਦਿਲ ਦਹਿਲਾ ਦੇਣ ਵਾਲੀ ਘਟਨਾ, 6 ਸਾਲਾ ਮਾਸੂਮ ਨਾਲ ਦਰਿੰਦਗੀ - 6 ਸਾਲਾਂ ਮਾਸੂਮ ਬੱਚੀ ਦੇ ਨਾਲ ਜ਼ਬਰਜਨਾਹ
ਲੁਧਿਆਣਾ: ਜ਼ਿਲ੍ਹੇ ਦੇ ਇੱਕ ਇਲਾਕੇ ’ਚ 15 ਸਾਲਾਂ ਨਾਬਾਲਗ ਵੱਲੋਂ 6 ਸਾਲਾਂ ਮਾਸੂਮ ਬੱਚੀ ਦੇ ਨਾਲ ਜ਼ਬਰਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵੱਲੋਂ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਪੀਸੀਆਰ ਤੋਂ ਜਾਣਕਾਰੀ ਮਿਲੀ ਸੀ ਕਿ ਇੱਕ ਛੋਟੀ ਬੱਚੀ ਦੇ ਨਾਲ ਜਬਰਜਨਾਹ ਕੀਤਾ ਗਿਆ ਹੈ। ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਬੱਚੀ ਦਾ ਮੈਡੀਕਲ ਕਰਵਾਇਆ ਗਿਆ ਹੈ। ਫਿਲਹਾਲ ਮੁਲਜ਼ਮ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ।
Last Updated : Feb 3, 2023, 8:20 PM IST