ਮਿਸ ਯੂਨੀਵਰਸ ਹਰਨਾਜ਼ ਕੌਰ ਸੰਧੂ ਨੇ ਸੀਐੱਮ ਮਾਨ ਕੀਤੀ ਮੁਲਾਕਾਤ - ਹਰਨਾਜ਼ ਕੌਰ ਸੰਧੂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਮੁਲਾਕਾਤ
ਚੰਡੀਗੜ੍ਹ: ਮਿਸ ਯੂਨੀਵਰਸ 2021 ਦੀ ਜੇਤੂ ਹਰਨਾਜ਼ ਕੌਰ ਸੰਧੂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਮੁਲਾਕਾਤ ਕੀਤੀ। ਦੱਸ ਦਈਏ ਕਿ ਹਰਨਾਜ਼ ਸੰਧੂ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਵਿਖੇ ਮੁਲਾਕਾਤ ਕੀਤੀ। ਇਸ ਦੌਰਾਨ ਸੀਐੱਮ ਭਗਵੰਤ ਮਾਨ ਨੇ ਹਰਨਾਜ਼ ਸੰਧੂ ਨੂੰ 21 ਸਾਲਾਂ ਬਾਅਦ ਭਾਰਤ ਚ ਮਿਸ ਯੂਨੀਵਰਸ ਦਾ ਖਿਤਾਬ ਵਾਪਸ ਲਿਆਉਣ ਅਤੇ ਦੇਸ਼ ਦਾ ਮਾਣ ਵਧਾਉਣ ਲਈ ਉਨ੍ਹਾਂ ਨੂੰ ਵਧਾਈ ਦਿੱਤੀ। ਇਸ ਸਬੰਧੀ ਪੰਜਾਬ ਸਰਕਾਰ ਦੇ ਟਵਿੱਟਰ ਹੈਂਡਲ ’ਤੇ ਟਵੀਟ ਵੀ ਕੀਤਾ ਗਿਆ ਹੈ।
Last Updated : Feb 3, 2023, 8:21 PM IST