ਨੀਤੀ ਆਯੋਗ ਵਲੋਂ ਖੇਤੀ ਕਾਨੂੰਨਾਂ ਦੀ ਤਰਫਦਾਰੀ 'ਤੇ ਵਿਧਾਇਕ ਉੱਗੋਕੇ ਨੇ ਘੇਰੀ ਕੇਂਦਰ ਸਰਕਾਰ - ਕੇਂਦਰ ਸਰਕਾਰ ਦੇ ਨੀਤੀ ਕਮਿਸ਼ਨ
ਬਰਨਾਲਾ: ਕੇਂਦਰ ਸਰਕਾਰ ਦੇ ਨੀਤੀ ਕਮਿਸ਼ਨ ਮੈਂਬਰ ਦੇ ਵੱਲੋਂ ਤਿੰਨ ਵਾਪਸ ਲਏ ਗਏ ਖੇਤੀ ਕਾਨੂੰਨਾਂ ਦੇ ਹੱਕ ਵਿੱਚ ਮੁੜ ਬਿਆਨ ਦਿੱਤਾ ਗਿਆ ਹੈ। ਜਿਸ ਵਿੱਚ ਉਨ੍ਹਾਂ ਨੇ ਕਿਹਾ ਹੈ ਕਿ ਦੇਸ਼ ਦੀ ਖੇਤੀ ਵਿੱਚ ਸੁਧਾਰ ਲਈ ਖੇਤੀ ਕਨੂੰਨ ਲਾਭਦਾਇਕ ਹਨ। ਜਿਸਦਾ ਕਿਸਾਨ ਜੱਥੇਬੰਦੀਆਂ ਵੱਲੋਂ ਵਿਰੋਧ ਸ਼ੁਰੂ ਹੋ ਗਿਆ ਹੈ। ਇਸ ਮਸਲੇ 'ਤੇ ਬਰਨਾਲਾ ਦੇ ਹਲਕਾ ਭਦੌੜ ਤੋਂ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਕੇਂਦਰ ਸਰਕਾਰ ਨੂੰ ਘੇਰਿਆ ਹੈ। ਵਿਧਾਇਕ ਉੱਗੋਕੇ ਨੇ ਕਿਹਾ ਕਿ ਅਣਗਿਣਤ ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਸ਼ਹੀਦ ਹੋਏ ਹਨ। ਇੰਨਾ ਲੰਮਾ ਸੰਘਰਸ਼ ਹੋਣ ਤੋਂ ਬਾਅਦ ਕਿਸਾਨਾਂ ਨੇ ਇਹਨਾਂ ਖੇਤੀ ਕਨੂੰਨਾਂ ਨੂੰ ਰੱਦ ਕਰਵਾਇਆ ਹੈ ਅਤੇ ਅੱਜ ਫਿਰ ਇਸਦੀ ਗੱਲ ਦੁਬਾਰਾ ਕਰਕੇ ਕੇਂਦਰ ਸਰਕਾਰ ਕੀ ਸਾਬਤ ਕਰਨਾ ਚਾਹੁੰਦੀ ਹੈ। ਜੇਕਰ ਉਹ ਪੰਜਾਬ ਅਤੇ ਦੇਸ਼ ਦੇ ਕਿਸਾਨਾਂ ਦੇ ਹਿੱਤ ਦੀ ਸੋਚਦੇ ਹਨ ਤਾਂ ਉਹੀ ਕਨੂੰਨ ਲਾਗੂ ਕਰਨੇ ਚਾਹੀਦੇ ਹਨ, ਜਿਸਦੇ ਨਾਲ ਕਿਸਾਨਾਂ ਨੂੰ ਫਾਇਦਾ ਹੋ ਸਕੇ ਅਤੇ ਕਿਸਾਨ ਖੁਸ਼ਹਾਲ ਹੋ ਸਕਣ।
Last Updated : Feb 3, 2023, 8:22 PM IST