ਅੰਮ੍ਰਿਤਸਰ ’ਚ 75 ਸਾਲਾਂ ਦੇ ਵਿਅਕਤੀ ਦਾ ਕਤਲ - Elderly man dies in suspicious circumstances
ਅੰਮ੍ਰਿਤਸਰ: ਮਾਮਲਾ ਅੰਮ੍ਰਿਤਸਰ (Amritsar) ਦੇ ਛੇਹਰਟਾ ਦਾ ਹੈ ਜਿੱਥੇ ਇੱਕ 75 ਸਾਲਾ ਵਿਅਕਤੀ ਦੇ ਕਤਲ (Murder) ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਮ੍ਰਿਤਕ ਦੀ ਲਾਸ਼ (body ) ਜ਼ਮੀਨ ‘ਚੋੋਂ ਬਰਾਮਦ ਹੋਈ ਹੈ। ਮੀਡੀਆ ਨਾਲ ਗੱਲਬਾਤ ਦੌਰਾਨ ਮ੍ਰਿਤਕ ਦੇ ਪਰਿਵਾਰ ਨੇ ਪਿੰਡ ਦੇ ਹੀ ਅਮਲੀ ਅਰਜੁਣ ਸਿੰਘ ਨਾਮ ਦੇ ਵਿਅਕਤੀ ‘ਤੇ ਕਤਲ ਦੇ ਇਲਜ਼ਾਮ ਲਾਏ ਹਨ। ਉਧਰ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ (Police) ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ (Police) ਦਾ ਕਹਿਣਾ ਹੈ ਕਿ ਜਲਦ ਹੀ ਮਾਮਲੇ ਨੂੰ ਹੱਲ ਕਰਕੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
Last Updated : Feb 3, 2023, 8:12 PM IST