ਚੋਣਾਂ ’ਚ ਨੰਬਰਦਾਰ ਯੂਨੀਅਨ ਨੇ ਚਰਨਜੀਤ ਚੰਨੀ ਖਿਲਾਫ਼ ਖੋਲ੍ਹਿਆ ਮੋਰਚਾ - ਚਰਨਜੀਤ ਚੰਨੀ ਦੀਆਂ ਵਧੀਆਂ ਮੁਸ਼ਕਿਲਾਂ
ਬਰਨਾਲਾ: ਨੰਬਰਦਾਰ ਯੂਨੀਅਨ ਪੰਜਾਬ ਆਪਣੀਆਂ ਮੰਗਾਂ ਪੂਰੀਆਂ ਨਾ ਹੋਣ ’ਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੁਆਰਾ ਦੋ ਵਿਧਾਨ ਸਭਾ ਹਲਕਿਆਂ ਤੋਂ ਚੋਣਾਂ ਲੜਨ ਦੇ ਮੱਦੇਨਜ਼ਰ ਪੰਜਾਬ ਦੀ ਨੰਬਰਦਾਰ ਯੂਨੀਅਨ ਵੱਲੋਂ ਚਮਕੌਰ ਸਾਹਿਬ ਅਤੇ ਭਦੌੜ ਵਿਧਾਨ ਸਭਾ ਹਲਕਿਆਂ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਭਦੌੜ ਵਿਖੇ ਪੰਜਾਬ ਭਰ ਵਿੱਚੋਂ ਇਕੱਠੇ ਹੋਏ ਨੰਬਰਦਾਰਾਂ ਨੇ ਸਬ ਤਹਿਸੀਲ ਕੰਪਲੈਕਸ ਵਿੱਚ ਪ੍ਰੈੱਸ ਕਾਨਫ਼ਰੰਸ ਕੀਤੀ ਜਿਸ ਵਿਚ ਪੰਜਾਬ ਨੰਬਰਦਾਰ ਯੂਨੀਅਨ ਦੇ ਪੰਜਾਬ ਪ੍ਰਧਾਨ ਜਗਜੀਤ ਸਿੰਘ ਖਾਈ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਨੰਬਰਦਾਰਾਂ ਨਾਲ ਇਹ ਵਾਅਦਾ ਕੀਤਾ ਸੀ ਕਿ ਉਨ੍ਹਾਂ ਨੂੰ ਜੱਦੀ ਨੰਬਰਦਾਰ ਘੋਸ਼ਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਅਤੇ ਹੁਣ ਸੌ ਦਿਨ ਤੋਂ ਵੱਧ ਪੰਜਾਬ ’ਤੇ ਰਾਜ ਚੰਨੀ ਨੇ ਕੀਤੀ ਹੈ ਅਤੇ ਜਦੋਂ ਚੰਨੀ ਨਵਾਂ ਮੁੱਖ ਮੰਤਰੀ ਬਣਿਆ ਸੀ ਤਾਂ ਉਨ੍ਹਾਂ ਨੇ ਵੀ ਨੰਬਰਦਾਰਾਂ ਨਾਲ ਮੀਟਿੰਗ ਕਰਕੇ ਪੁਰਾਣੇ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦਾ ਭਰੋਸਾ ਦਿਵਾਇਆ ਸੀ ਪਰ ਉਨ੍ਹਾਂ ਵੱਲੋਂ ਵੀ ਨੰਬਰਦਾਰਾਂ ਨਾਲ ਇੱਕ ਵੀ ਕੀਤਾ ਵਾਅਦਾ ਪੂਰਾ ਨਹੀਂ ਕੀਤਾ।
Last Updated : Feb 3, 2023, 8:17 PM IST
TAGGED:
ਨੰਬਰਦਾਰਾਂ ਨਾਲ ਮੀਟਿੰਗ