ਨਵਜੋਤ ਕੌਰ ਸਿੱਧੂ ਦਾ ਅਕਾਲੀ ਦਲ ’ਤੇ ਤਿੱਖਾ ਹਮਲਾ - ਨਵਜੋਤ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ
ਅੰਮ੍ਰਿਤਸਰ: ਪੰਜਾਬ ਵਿਧਾਨਸਭਾ ਚੋਣਾਂ 2022 (Punjab Assembly Elections 2022) ਨੂੰ ਲੈਕੇ ਚੋਣ ਪ੍ਰਚਾਰ ਸਿਖਰਾਂ ’ਤੇ ਚੱਲ ਰਿਹਾ ਹੈ। ਅੰਮ੍ਰਿਤਸਰ ਪੂਰਬੀ ਵਿਧਾਨਸਭਾ ਹਲਕਾ (Amritsar East Assembly constituency) ਪੰਜਾਬ ਦੀ ਸਭ ਤੋਂ ਵੱਧ ਹੌਟ ਸੀਟ ਹੈ। ਨਵਜੋਤ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਵੱਲੋਂ ਲਗਾਤਾਰ ਹਲਕੇ ਵਿੱਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਉਨ੍ਹਾੰ ਚੋਣ ਪ੍ਰਚਾਰ ਦੌਰਾਨ ਬਿਕਰਮ ਮਜੀਠੀਆ ਖਿਲਾਫ਼ ਜੰਮਕੇ ਭੜਾਸ ਕੱਢੀ ਹੈ। ਉਨ੍ਹਾਂ ਮਜੀਠੀਆ ਤੇ ਤੰਜ ਕਸਦਿਆਂ ਕਿਹਾ ਕਿ ਜਿੰਨ੍ਹਾਂ ਮਜੀਠੀਆ ਹਲਕੇ ਤੋਂ ਦੂਰ ਰਹੇਗਾ ਉਨ੍ਹਾਂ ਹੀ ਨਸ਼ਾ ਵੀ ਹਲਕੇ ਤੋਂ ਦੂਰ ਰਹੇਗਾ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਅਕਾਲੀ ਦਲ ਗੁੰਡਾ ਦਲ ਹੈ। ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਨੂੰ ਉਨ੍ਹਾਂ ਪਹਿਲਾਂ ਹੀ ਦੱਸ ਦਿੱਤਾ ਸੀ। ਨਵਜੋਤ ਕੌਰ ਨੇ ਕਿਹਾ ਕਿ ਉਨ੍ਹਾਂ ਨਾਲ ਜੋ ਸਮਰਥਕ ਹਨ ਉਹ ਹਲਕੇ ਦੇ ਅੰਦਰੋਂ ਹਨ ਜਦਕਿ ਮਜੀਠੀਆ ਨਾਲ ਜਿੰਨ੍ਹੇ ਵੀ ਲੋਕ ਹਨ ਸਾਰੇ ਹਲਕੇ ਤੋਂ ਬਾਹਰੀ ਲੋਕ ਹਨ।
Last Updated : Feb 3, 2023, 8:16 PM IST