ਨਵੇਂ ਬਣੇ ਡਿਪਟੀ ਕਮਿਸ਼ਨਰ ਆਪਣੇ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ - Deputy Commissioner
ਅੰਮ੍ਰਿਤਸਰ: ਅੰਮ੍ਰਿਤਸਰ ਦੇ ਨਵੇਂ ਬਣੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੁਦਨ ਆਪਣੇ ਪਰਿਵਾਰ ਦੇ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਪੁੱਜੇ। ਇਸ ਮੌਕੇ ਉਨ੍ਹਾਂ ਕੀਰਤਨ ਸੁਣਿਆ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੁਦਨ ਨੇ ਕਿਹਾ ਕਿ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਸੇਵਾ ਕਰਨ ਦਾ ਮੌਕਾ ਮੁਸ਼ਕਿਲ ਨਾਲ ਪ੍ਰਾਪਤ ਹੋਇਆ ਹੈ। ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਦੀਦਾਰੇ ਕਰ ਕੇ ਮਨ ਨੂੰ ਸ਼ਾਂਤੀ ਮਿਲੀ ਹੈ। ਗੁਰੂ ਨਗਰੀ ਦੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦੁਰਗਿਆਣਾ ਤੀਰਥ, ਜਲ੍ਹਿਆਂਵਾਲੇ ਬਾਗ਼ ਦੇ ਆਲੇ ਦੁਆਲੇ ਨਾਜਾਇਜ਼ ਕਬਜ਼ੇ, ਟ੍ਰੈਫਿਕ ਅਤੇ ਕੂੜੇ ਦੀ ਸਮੱਸਿਆ ਦੇਖ ਕੇ ਮਨ ਬਹੁਤ ਦੁਖੀ ਹੋਇਆ। ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਪੂਰੀ ਦੁਨੀਆਂ ਵਿਚ ਗੁਰੂ ਨਗਰੀ ਦਾ ਨਾਮ ਰੋਸ਼ਨ ਕਰਨ ਦੇ ਲਈ ਇਨ੍ਹਾਂ ਸਮੱਸਿਆਵਾਂ ਨੂੰ ਖਤਮ ਕਰਨ ਦੇ ਲਈ ਜ਼ਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਕਰਨ।
Last Updated : Feb 3, 2023, 8:22 PM IST