ਸ੍ਰੀ ਦਰਬਾਰ ਸਾਹਿਬ ਨਜ਼ਦੀਕ ਹੋ ਰਹੇ ਜਗਰਾਤੇ ’ਚ ਨਿਹੰਗ ਸਿੰਘਾਂ ਨੇ ਪਾਇਆ ਖਲ਼ਲ, ਤੋੜੀਆਂ ਮੂਰਤੀਆਂ - break the idols of the Hindu god during the Jagrat
ਅੰਮ੍ਰਿਤਸਰ: ਜ਼ਿਲ੍ਹੇ ’ਚ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ ਜਦੋ ਇੱਕ ਜਗਰਾਤੇ ’ਚ ਲੱਗੀਆਂ ਹਿੰਦੂ ਧਾਰਮਿਕ ਭਗਵਾਨ ਦੀਆਂ ਮੂਰਤੀਆਂ ਕਿਸੇ ਨਿਹੰਗ ਵੱਲੋਂ ਬਰਛੇ ਮਾਰ ਕੇ ਤੋੜਣ ਦੀਆਂ ਕੋਸ਼ਿਸ਼ ਕੀਤੀਆਂ ਗਈਆਂ। ਇਹ ਸਾਰੀ ਘਟਨਾ ਉੱਥੇ ਲੱਗੇ ਸੀਸੀਟੀਵੀ ਫੁਟੇਜ ’ਚ ਕੈਦ ਹੋ ਗਈ ਹੈ। ਇਸ ਮਾਮਲੇ ਤੋਂ ਬਾਅਦ ਹਿੰਦੂ ਜਥੇਬੰਦੀਆਂ ਚ ਰੋਸ ਪਾਇਆ ਜਾ ਰਿਹਾ ਹੈ। ਹਿੰਦੂ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਨਜ਼ਦੀਕ ਗੁਰੂ ਬਾਜ਼ਾਰ ਵਿੱਚ ਮਾਤਾ ਰਾਣੀ ਦਾ ਜਾਗਰਣ ਕਰਵਾਇਆ ਜਾ ਰਿਹਾ ਸੀ ਇਸ ਦੌਰਾਨ ਕੁਝ ਨਿਹੰਗਾਂ ਵੱਲੋਂ ਮੌਕੇ ’ਤੇ ਆ ਕੇ ਖਲਲ ਪਾਉਣ ਦੀ ਕੋਸ਼ਿਸ਼ ਕੀਤੀ ਗਈ ਅਤੇ ਜਾਗਰਣ ’ਤੇ ਲੱਗੀਆਂ ਬਨਾਵਟੀ ਮੂਰਤੀਆਂ ਵੀ ਤੋੜਨ ਦੀ ਕੋਸ਼ਿਸ਼ ਕੀਤੀ ਗਈ। ਸ਼ਿਵ ਸੈਨਾ ਅਤੇ ਕਈ ਹਿੰਦੂ ਜਥੇਬੰਦੀਆਂ ਵੱਲੋਂ ਆਰੋਪੀਆਂ ’ਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਇਸ ਦੌਰਾਨ ਪੁਲਿਸ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਸੀਸੀਟੀਵੀ ਫੁਟੇਜ ਨੂੰ ਕਬਜੇ ਚ ਲੈ ਕੇ ਉਨ੍ਹਾਂ ਵੱਲੋਂ ਮਾਮਲੇ ਦੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
Last Updated : Feb 3, 2023, 8:19 PM IST