ਸ਼ਾਤਿਰ ਚੋਰ ਆਇਆ ਪੁਲਿਸ ਅੜਿੱਕੇ, ਕਾਰ ਤੇ ਕਈ ਮੋਟਰਸਾਇਕਲ ਬਰਾਮਦ - Sri Muktsar Sahib latest news
ਸ੍ਰੀ ਮੁਕਤਸਰ ਸਾਹਿਬ: ਸੂਬੇ ਵਿੱਚ ਚੋਰੀ ਤੇ ਲੁੱਟ ਖੋਹ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਸ੍ਰੀ ਮੁਕਤਸਰ ਸਾਹਿਬ ਵਿੱਚ ਪੁਲਿਸ ਹੱਥ ਵੱਡੀ ਸਫਲਤਾ ਲੱਗੀ ਹੈ। ਪੁਲਿਸ ਨੇ ਸ਼ਾਤਿਰ ਚੋਰ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਮੁਲਜ਼ਮ ਨੂੰ ਪੁਲਿਸ ਨੇ ਚੋਰੀ ਦੀ ਕਾਰ ਸਮੇਤ ਗ੍ਰਿਫਤਾਰ ਕੀਤਾ ਹੈ। ਕਾਬੂ ਕੀਤੇ ਚੋਰ ਤੋਂ ਪੜਤਾਲ ਦੌਰਾਨ ਉਸ ਕੋਲੋਂ ਹੋਰ ਚੋਰੀ ਦੇ ਮੋਟਰਸਾਇਕਲ ਬਰਾਮਦ ਕੀਤੇ ਗਏ ਹਨ। ਪੁਲਿਸ ਨੇ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਵੱਖ ਵੱਖ ਮਾਮਲਿਆਂ ਵਿੱਚ ਨਾਮਜ਼ਦ ਸੀ। ਫਿਲਹਾਲ ਪੁਲਿਸ ਨੇ ਮੁਲਜ਼ਮ ਖਿਲਾਫ਼ ਵੱਖ ਵੱਥ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Last Updated : Feb 3, 2023, 8:20 PM IST