ਆਜ਼ਾਦ ਉਮੀਦਵਾਰ ਦੀਆਂ ਲੀਡਰਾਂ ਨੂੰ ਲਾਹਨਤਾਂ ! - contesting as an independent from Gurdaspur
ਗੁਰਦਾਸਪੁਰ: ਵਿਧਾਨ ਸਭਾ ਹਲਕਾ ਗੁਰਦਾਸਪੁਰ ਤੋਂ ਆਜ਼ਾਦ ਚੋਣ ਲੜ ਰਹੇ ਐੱਨ ਆਰ ਆਈ ਨੌਜਵਾਨ ਕਰਨਦੀਪ ਸਿੰਘ ਨੇ ਕਿਹਾ ਕਿ ਉਹ ਆਪਣੇ ਪੰਜਾਬ ਦੇ ਸਿਸਟਮ ਤੋਂ ਅੱਕ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਦੇ 75 ਸਾਲ ਬੀਤ ਜਾਣ ਦੇ ਬਾਵਜੂਦ ਵੀ ਸਾਡੀ ਸੋਚ ਗਲੀਆਂ ਨਾਲੀਆਂ ਬਣਾਉਣ ਤੱਕ ਹੀ ਸੀਮਤ ਹੈ ਜਦੋਂ ਕਿ ਪੰਜਾਬ ਵਿੱਚ ਬੇਰੁਜ਼ਗਾਰੀ ਅਤੇ ਨਸ਼ਾ ਇੱਕ ਸਭ ਤੋਂ ਵੱਡਾ ਮੁੱਦਾ ਹੈ ਜਿਸ ਵੱਲ ਕਿਸੇ ਵੀ ਰਾਜਨੀਤਿਕ ਪਾਰਟੀ ਦੇ ਆਗੂ ਨੇ ਧਿਆਨ ਨਹੀਂ ਦਿੱਤਾ। ਆਜ਼ਾਦ ਉਮੀਦਵਾਰ ਨੇ ਕਿਹਾ ਕਿ ਪੰਜਾਬ ਵਿਚ ਸਹੀ ਸਿਹਤ ਸਹੂਲਤਾਂ ਨਾ ਹੋਣ ਕਾਰਨ ਰੋਜ਼ਾਨਾ ਕਈ ਲੋਕ ਆਪਣੀਆਂ ਜਾਨਾ ਗਵਾ ਰਹੇ ਹਨ ਉਨ੍ਹਾਂ ਕਿਹਾ ਕਿ ਜਦੋਂ ਕੋਈ ਉਮੀਦਵਾਰ ਵੋਟਾਂ ਵਿੱਚ ਖੜ੍ਹਾ ਹੋ ਕੇ ਲੋਕਾਂ ਦੀਆਂ ਵੋਟਾਂ ਲੈ ਕੇ ਵਿਧਾਇਕ ਜਾਂ ਫਿਰ ਮੰਤਰੀ ਬਣ ਜਾਂਦਾ ਹੈ ਤਾਂ ਉਨ੍ਹਾਂ ਦਾ ਵਿਕਾਸ ਹੋ ਜਾਂਦਾ ਹੈ ਪਰ ਵੋਟਰ ਦੀ ਜ਼ਿੰਦਗੀ ਉਸੇ ਤਰ੍ਹਾਂ ਹੀ ਰਹਿੰਦੀ ਹੈ।
Last Updated : Feb 3, 2023, 8:17 PM IST