ਨੈਸ਼ਨਲ ਸਟੂਡੈਂਟਸ ਯੂਨੀਅਨ ਨੇ ਕੇਂਦਰ ਸਰਕਾਰ ਦਾ ਫੂਕਿਆ ਪੁਤਲਾ, ਕੀਤੀ ਇਹ ਮੰਗ
ਤਰਨਤਾਰਨ: ਜ਼ਿਲ੍ਹੇ ’ਚ ਨੈਸ਼ਨਲ ਸਟੂਡੈਂਟਸ ਯੂਨੀਅਨ ਵੱਲੋਂ ਯੂਕਰੇਨ ਵਿੱਚ ਫਸੇ ਭਾਰਤੀ ਵਿਦਿਆਰਥੀਆਂ ਦੀ ਘਰ ਵਾਪਸੀ ਵਿੱਚ ਦੇਰੀ ਅਤੇ ਸੁਰੱਖਿਆ ਯਕੀਨੀ ਬਣਾਉਣ ਵਿੱਚ ਅਸਫਲ ਰਹਿਣ ਦਾ ਇਲਜ਼ਾਮ ਲਗਾਉਂਦੇ ਹੋਏ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ। ਨੈਸ਼ਨਲ ਸਟੂਡੈਂਟਸ ਯੂਨੀਅਨ ਦੇ ਸੂਬਾ ਸੈਕਟਰੀ ਰਿਤਿਕ ਅਰੋੜਾ ਨੇ ਕਿਹਾ ਕਿ ਯੂਕਰੇਨ ਵਿੱਚ ਅੱਜ ਵੀ ਹਜ਼ਾਰਾਂ ਵਿਦਿਆਰਥੀ ਉੱਥੇ ਫਸੇ ਪਏ ਨੇ ਉਨ੍ਹਾਂ ਨੂੰ ਲਿਆਉਣ ਦਾ ਕੇਂਦਰ ਸਰਕਾਰ ਵੱਲੋਂ ਕੋਈ ਢੁਕਵਾਂ ਪ੍ਰਬੰਧ ਨਹੀਂ ਕੀਤਾ ਗਿਆ ਹੈ। ਜਦ ਕਿ ਬਾਕੀ ਦੇਸ਼ਾਂ ਨੇ ਆਪਣੇ 90 ਫੀਸਦੀ ਲੋਕਾਂ ਨੂੰ ਮੁਫ਼ਤ ਹਵਾਈ ਫਲਾਈਟਾਂ ਚਲਾ ਕੇ ਕੱਢ ਲਿਆ ਗਿਆ ਹੈ ਪਰ ਸਾਡੀ ਸਰਕਾਰ ਨੇ ਹਜ਼ਾਰਾਂ ਰੁਪਏ ਟਿਕਟ ਦਾ ਰੇਟ ਰੱਖਿਆ ਹੈ ਜਿਨ੍ਹਾਂ ਕੋਲ ਪੈਸੇ ਨਹੀਂ ਹੋਣਗੇ ਉਹ ਕਿਸ ਤਰ੍ਹਾਂ ਆਉਂਣਗੇ। ਨਾਲ ਹੀ ਪ੍ਰਦਰਸ਼ਨਕਾਰੀਆਂ ਨੇ ਮ੍ਰਿਤਕ ਨੌਜਵਾਨ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਦੀ ਗੱਲ ਆਖੀ ਹੈ।
Last Updated : Feb 3, 2023, 8:18 PM IST