ਸ਼ਿਵਰਾਤਰੀ ਦੇ ਮੌਕੇ ਐੱਸਐੱਸਪੀ ਨੇ ਮੰਦਰਾਂ ਦਾ ਲਿਆ ਜਾਇਜ਼ਾ
ਲੁਧਿਆਣਾ: ਮਹਾਂਸ਼ਿਵਰਾਤਰੀ ਦੇ ਮੱਦੇਨਜ਼ਰ ਲੁਧਿਆਣਾ ਦਿਹਾਤੀ ਦੇ ਅੰਦਰ ਆਉਂਦੇ ਮੰਦਰਾਂ ਦੇ ਸੁਰੱਖਿਆ ਪ੍ਰਬੰਧਾਂ ਦਾ ਐੱਸਐੱਸਪੀ ਕੇਤਨ ਪਾਟਿਲ ਬਲੀਰਾਮ ਵੱਲੋਂ ਜਾਇਜ਼ਾ ਲਿਆ ਗਿਆ ਅਤੇ ਨਾਲ ਹੀ ਚੈਕਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਪੁਰਾਣੀ ਦਾਣਾ ਮੰਡੀ ਦੇ ਪ੍ਰਾਚੀਨ ਸ਼ਿਵ ਮੰਦਰ ਪਹੁੰਚੇ ਅਤੇ ਮੰਦਰ ਦੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਮੰਦਰ ਵਿੱਚ ਮੱਥਾ ਟੇਕਿਆ ਅਤੇ ਮੰਦਰ ਦੇ ਬਾਬਾ ਜੀ ਰਾਮ ਨਾਥ ਤੋਂ ਅਸ਼ੀਰਵਾਦ ਲਿਆ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸ਼ਿਵਰਾਤਰੀ ਦਾ ਪਵਿੱਤਰ ਦਿਹਾੜਾ ਹੈ ਅਤੇ ਜਗਰਾਉਂ ਇਲਾਕੇ ਦੇ ਸਾਰੇ ਮੰਦਰਾਂ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਮਾਹੌਲ ਸ਼ਾਂਤ ਰੱਖਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮਾਂ ਵਿਚ ਪੁਲਿਸ ਦਾ 24 ਘੰਟੇ ਪਹਿਰਾ ਰਹੇਗਾ।
Last Updated : Feb 3, 2023, 8:18 PM IST