ਕਾਰ ਤੇ ਮੋਟਰਸਕਾਈਲ ਵਿਚਾਲੇ ਭਿਆਨਕ ਟੱਕਰ, ਇੱਕ ਜਖਮੀ - ਸ਼ਹਿਰ ਦੇ ਸਿਵਲ ਹਸਪਤਾਲ
ਬਰਨਾਲਾ: ਭਦੌੜ ਦੇ ਤਿੰਨਕੋਣੀ ਚੌਂਕ ਵਿੱਚ ਕਾਰ ਅਤੇ ਮੋਟਰਸਾਈਕਲ ਵਿਚਕਾਰ ਟੱਕਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਾਦਸੇ ਵਿੱਚ ਮੋਟਰਸਾਈਕਲ ਚਾਲਕ ਗੰਭੀਰ ਜ਼ਖ਼ਮੀ (Motorcyclists seriously injured) ਹੋਣ ਦੀ ਖ਼ਬਰ ਵੀ ਸਾਹਮਣੇ ਆਈ ਹੈ। ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ 108 ਦੇ ਡਰਾਈਵਰ ਸੁਖਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਫੋਨ ‘ਤੇ ਹਾਦਸੇ ਦੀ ਜਾਣਕਾਰੀ ਮਿਲੀ ਸੀ, ਜਿਸ ਤੋਂ ਬਾਅਦ ਉਹ ਤੁਰੰਤ ਹਾਦਸੇ ਵਾਲੀ ਥਾਂ ‘ਤੇ ਪਹੁੰਚੇ ਅਤੇ ਉਨ੍ਹਾਂ ਨੇ ਮਰੀਜ ਨੂੰ ਸ਼ਹਿਰ ਦੇ ਸਿਵਲ ਹਸਪਤਾਲ (The city's civil hospital) ਵਿੱਚ ਭਰਤੀ ਕਰਵਾਇਆ, ਜਿੱਥੇ ਮਰੀਜ ਜ਼ੇਰੇ ਇਲਾਜ ਹੈ, ਉਨ੍ਹਾਂ ਦੇ ਮੁਤਾਬਿਕ ਮਰੀਜ ਦੀ ਹਾਲਾਤ ਖ਼ਤਰੇ ਤੋਂ ਬਾਹਰ ਹੈ। ਪੀੜਤ ਨੌਜਵਾਨ ਦੀ ਪਛਾਣ ਸੁਸ਼ੀਲ ਕੁਮਾਰ ਵਜੋਂ ਹੋਈ ਹੈ, ਜੋ ਬਿਹਾਰ ਦਾ ਰਹਿਣ ਵਾਲਾ ਹੈ ਅਤੇ ਭਦੌਰ ਵਿੱਚ ਮਜ਼ਦੂਰੀ ਦਾ ਕੰਮ ਕਰਦਾ ਹੈ।
Last Updated : Feb 3, 2023, 8:18 PM IST