ਜਾਨਲੇਵਾ ਚਾਈਨਾ ਡੋਰ ਦਾ ਕਾਰੋਬਾਰ ਕਰ ਰਹੇ 2 ਮੁਲਜ਼ਮ ਗ੍ਰਿਫ਼ਤਾਰ, ਡੋਰ ਦੇ 17 ਗੱਟੂ ਵੀ ਪੁਲਿਸ ਨੇ ਕੀਤੇ ਬਰਾਮਦ - 2 ਮੁਲਜ਼ਮ ਗ੍ਰਿਫ਼ਤਾਰ
Published : Jan 8, 2024, 7:57 PM IST
ਅੰਮ੍ਰਿਤਸਰ ਦਿਹਾਤੀ ਦੇ ਥਾਣਾ ਕੰਬੋਅ ਅਤੇ ਥਾਣਾ ਬਿਆਸ ਦੀ ਪੁਲਿਸ ਵੱਲੋਂ ਚਾਈਨਾ ਡੋਰ ਦੇ ਖਿਲਾਫ ਮੁਹਿੰਮ ਦੇ ਤਹਿਤ ਦੋ ਕਥਿਤ ਮੁਲਜ਼ਮਾਂ ਨੂੰ ਚਾਈਨਾ ਡੋਰ ਦੇ ਗੱਟੂਆਂ ਸਮੇਤ ਕਾਬੂ ਕਰਨ ਵਿੱਚ ਕਾਮਯਾਬੀ ਹਾਸਿਲ ਕੀਤੀ ਗਈ ਹੈ। ਥਾਣਾ ਬਿਆਸ ਦੇ ਐਸਐਚਓ ਸਤਨਾਮ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਗੁਪਤ ਸੂਚਨਾ ਦੇ ਅਧਾਰ ਉੱਤੇ ਕਥਿਤ ਮੁਲਜ਼ਮ ਗੁਰਕੀਰਤ ਸਿੰਘ ਪੁੱਤਰ ਸਰਬਜੀਤ ਸਿੰਘ ਵਾਸੀ ਵਜ਼ੀਰ ਭੁੱਲਰ ਥਾਣਾ ਬਿਆਸ ਨੂੰ 9 ਚਾਈਨਾ ਡੋਰ ਗੱਟੂਆਂ ਦੇ ਸਣੇ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਕੰਬੋਅ ਦੇ ਥਾਣਾ ਮੁਖੀ ਨੇ ਦੱਸਿਆ ਕਿ ਡੀਐੱਸਪੀ ਅਟਾਰੀ ਦੀ ਨਿਗਰਾਨੀ ਹੇਠ ਗੁਪਤ ਸੂਚਨਾ ਦੇ ਅਧਾਰ ਉੱਤੇ ਕਾਰਵਾਈ ਕਰਦਿਆਂ ਮੁਲਜ਼ਮ ਮਨਜੀਤ ਸਿੰਘ ਪੁੱਤਰ ਰਘਬੀਰ ਸਿੰਘ ਵਾਸੀ ਪਿੰਡ ਜੇਠੂਵਾਲ ਨੂੰ ਅੱਠ ਚਾਈਨਾ ਡੋਰ ਦੇ ਗੱਟੂਆਂ ਸਮੇਤ ਕਾਬੂ ਕੀਤਾ ਗਿਆ ਹੈ। ਜਿਸ ਸਬੰਧੀ ਕਥਿਤ ਮੁਲਜ਼ਮ ਦੇ ਖਿਲਾਫ ਮੁਕਦਮਾ ਨੰਬਰ 04, ਜੁਰਮ 188 ਆਈਪੀਸੀ ਤਹਿਤ ਥਾਣਾ ਕੰਬੋਅ ਦੇ ਵਿੱਚ ਦਰਜ ਕਰ ਲਿਆ ਗਿਆ ਹੈ।।