ਦਰਦਨਾਕ ਸੜਕ ਹਾਦਸੇ ਵਿੱਚ 2 ਨੌਜਵਾਨਾਂ ਦੀ ਮੌਤ, 3 ਗੰਭੀਰ ਜਖ਼ਮੀ - Hoshiarpur News
ਹੁਸ਼ਿਆਰਪੁਰ ਬੀਤੀ ਦੇਰ ਸ਼ਾਮ ਮਾਹਿਲਪੁਰ ਗੜ੍ਹਸ਼ੰਗਰ ਰੋਡ 'ਤੇ ਪੈਂਦੇ ਪਿੰਡ ਦੋਹਲਰੋਂ ਨਜ਼ਦੀਕ ਇਕ ਟਰੱਕ ਦੀ ਲਪੇਟ ਵਿੱਚ ਆਉਣ ਨਾਲ 2 ਮੋਟਰਸਾਈਕਲਾਂ 'ਤੇ ਸਵਾਰ 5 ਨੌਜਵਾਨਾਂ ਚੋਂ 2 ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ 3 ਨੌਜਵਾਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਜ਼ਖਮੀ ਹੋਏ ਨੌਜਵਾਨਾਂ ਨੂੰ ਤੁਰੰਤ ਸਰਕਾਰੀ ਹਸਪਤਾਲ ਵਿਖੇ ਲਿਆਂਦਾ ਗਿਆ ਜਿੱਥੇ ਕਿ 2 ਦੀ ਹਾਲਤ ਨੂੰ ਗੰਭੀਰ ਦੇਖਦਿਆਂ ਹੋਇਆਂ ਉਨ੍ਹਾਂ ਨੂੰ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਰੈਫਰ ਕਰ ਦਿੱਤਾ ਗਿਆ। ਮ੍ਰਿਤਕਾਂ ਦੀ ਪਛਾਣ ਜਤਿੰਦਰ ਕੁਮਾਰ ਅਤੇ ਵਿਕਾਸ ਕੁਮਾਰ ਵਜੋਂ ਹੋਈ ਹੈ। ਪੁਲਿਸ ਵਲੋਂ ਮ੍ਰਿਤਕਾਂ ਦੀ ਲਾਸ਼ਾ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਟਰੱਕ ਚਾਲਕ ਗੱਡੀ ਸਮੇਤ ਮੌਕੇ ਤੋਂ ਫਰਾਰ ਹੋ ਗਿਆ ਜਿਸ ਨੂੰ ਜਲਦ ਕਾਬੂ ਕਰਨ ਦੀ ਗੱਲ ਪੁਲਿਸ ਵੱਲੋਂ ਕਹੀ ਗਈ।
Last Updated : Feb 3, 2023, 8:31 PM IST