ਜ਼ਿਲ੍ਹੇ ’ਚ ਡੇਂਗੂ ਦੇ ਹੁਣ ਤਕ 390 ਮਾਮਲੇ ਸਾਹਮਣੇ ਆਏ
ਸ੍ਰੀ ਫਤਿਹਗੜ੍ਹ ਸਾਹਿਬ ਦੇ ਜ਼ਿਲ੍ਹੇ ਵਿੱਚ ਡੇਂਗੂ ਦੇ ਹੁਣ ਤਕ 390 ਮਾਮਲੇ ਸਾਹਮਣੇ ਆਏ ਹਨ। ਜਿਸਨੂੰ ਦੇਖਦੇ ਹੋਏ ਸਿਹਤ ਵਿਭਾਗ ਪੂਰੀ ਤਰ੍ਹਾਂ ਚੌਕਸ ਹੋ ਗਿਆ ਹੈ। ਸਿਵਲ ਸਰਜਨ ਡਾ.ਵਿਜੇ ਕੁਮਾਰ ਨੇ ਦੱਸਿਆ ਕਿ ਜੂਨ ਤੋਂ ਹੁਣ ਤੱਕ 390 ਕੇਸ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚੋਂ 267 ਠੀਕ ਹੋ ਚੁੱਕੇ ਹਨ ਜਦਕਿ 123 ਦਾ ਇਲਾਜ ਚੱਲ ਰਿਹਾ ਹੈ, ਜਦੋਂ ਕਿ ਇਕ ਵਿਅਕਤੀ ਦੀ ਮੌਤ ਵੀ ਹੋ ਗਈ ਹੈ। ਉਹਨਾਂ ਨੇ ਕਿਹਾ ਕਿ ਜਾਂਚ ਕੀਤੀ ਜਾ ਰਹੀ ਕਿਸ ਕਾਰਨ ਇਹ ਮੌਤ ਹੈ। ਉਨ੍ਹਾਂ ਕਿਹਾ ਕਿ ਡੇਂਗੂ ਦਾ ਮੱਛਰ ਸਾਫ ਪਾਣੀ ਵਿੱਚ ਪੈਦਾ ਹੁੰਦਾ ਹੈ। ਇਸ ਲਈ ਘਰਾਂ ਦੇ ਵਿੱਚ ਸਾਫ ਪਾਣੀ ਨੂੰ ਜਮਾਂ ਨਾ ਹੋਣ ਦਿੱਤਾ ਜਾਵੇ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਡੇਂਗੂ ਤੋਂ ਬਚਾਅ ਲਈ ਸਾਨੂੰ ਸਾਵਧਾਨੀ ਰੱਖਣ ਚਾਹੀਦੀ ਹੈ।
Last Updated : Feb 3, 2023, 8:30 PM IST