ਪੰਜਾਬ

punjab

ETV Bharat / videos

ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿੱਚੋਂ ਮਿਲੇ 9 ਮੋਬਾਈਲ ਫੋਨ - 9 mobile phones were recovered

By

Published : Dec 21, 2022, 4:08 PM IST

Updated : Feb 3, 2023, 8:36 PM IST

ਤਰਨਤਾਰਨ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ (Central Jail Goindwal Sahib Tarn Taran) ਵਿੱਚੋਂ ਬੰਦ ਕੈਦੀਆ ਅਤੇ ਹਵਾਲਾਤੀਆਂ ਤੋਂ 9 ਮੋਬਾਈਲ ਫੋਨ ਬਰਾਮਦ ਹੋਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਮਨਜੀਤ ਸਿੰਘ ਸਹਾਇਕ ਕੇਂਦਰੀ ਜੇਲ੍ਹ ਸੁਪਰਡੈਂਟ ਗੋਇੰਦਵਾਲ ਸਾਹਿਬ ਵੱਲੋਂ ਅਚਨਚੇਤ ਚੈਕਿੰਗ ਕੀਤੀ ਗਈ। ਇਸ ਚੈਕਿੰਗ ਦੌਰਾਨ ਜੇਲ੍ਹ ਵਿੱਚ ਵੱਖ ਵੱਖ ਮਾਮਲਿਆਂ ਵਿੱਚ ਬੰਦ ਹਵਾਲਾਤੀ ਅਤੇ ਕੈਦੀਆਂ ਤੋਂ 9 ਮੋਬਾਈਲ ਫੋਨ ਅਤੇ ਚਾਰ ਵੱਖ-ਵੱਖ ਕੰਪਨੀਆਂ ਦੀਆਂ ਸਿਮ 2 ਚਾਰਜਰ ਅਤੇ ਇਕ ਡਾਟਾ ਕੇਵਲ ਬਰਾਮਦ ਹੋਈਆਂ ਹਨ। ਇਸ ਮਾਮਲੇ ਵਿਚ ਥਾਣਾ ਗੋਇੰਦਵਾਲ ਸਾਹਿਬ ਪੁਲਿਸ ਨੇ ਤਕਰੀਬਨ 6 ਵਿਅਕਤੀਆਂ ਉਤੇ ਮਾਮਲਾ ਦਰਜ ਕੀਤਾ ਹੈ।
Last Updated : Feb 3, 2023, 8:36 PM IST

ABOUT THE AUTHOR

...view details