ਨਾਜਾਇਜ਼ ਮਾਈਨਿੰਗ ਮਾਮਲੇ 'ਚ ਪੁਲਿਸ ਅਧਿਕਾਰੀ ਸਮੇਤ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ - illegal mining in Ferozepur
ਫਿਰੋਜ਼ਪੁਰ: ਸੂਬੇ ਭਰ ਵਿੱਚ ਨਜਾਇਜ਼ ਮਾਇਨਿੰਗ ਨੂੰ ਲੈ ਕੇ ਸਰਕਾਰ ਕਾਫੀ ਸਖ਼ਤ ਨਜ਼ਰ ਆ ਰਹੀ ਹੈ, ਇਸ ਦੇ ਤਹਿਤ ਜ਼ਿਲ੍ਹਾ ਫਿਰੋਜ਼ਪੁਰ ਦੇ ਐਸ.ਐਸ .ਪੀ ਅਤੇ ਮਾਈਨਿੰਗ ਵਿਭਾਗ ਵੱਲੋਂ ਮਿਲ ਕੇ ਜੁਆਇੰਟ ਅਪ੍ਰੇਸ਼ਨ ਕੀਤਾ ਜਾ ਰਿਹਾ ਹੈ। ਜਿਸ ਦੇ ਤਹਿਤ ਨਜਾਇਜ਼ ਮਾਈਨਿੰਗ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਤਹਿਤ ਮਾਮਲੇ ਦਰਜ ਕੀਤੇ ਜਾ ਰਹੇ ਹਨ। ਇਸੇ ਦੇ ਤਹਿਤ ਵਿਧਾਨ ਸਭਾ ਹਲਕਾ ਪਿੰਡ ਕੁਹਾਲਾ ਥਾਣਾ ਮੱਲਾਂਵਾਲਾ ਵਿੱਚ ਚੱਲ ਰਹੀ ਨਜ਼ਾਇਜ ਮਾਈਨਿੰਗ ਨੂੰ ਲੈ ਕੇ ਥਾਣਾ ਮੁਖੀ ਐਸ.ਐਚ.ਓ ਜਸਵਿੰਦਰ ਬਰਾੜ ਉੱਤੇ ਹੋਰ 3 ਵਿਅਕਤੀਆਂ ਦੇ ਖਿਲਾਫ਼ ਮਾਮਲਾ ਦਰਜ ਕੀਤਾ ਗਿਆ। ਇਸ ਸਭ ਦੀ ਜਾਣਕਾਰੀ ਡੀ.ਐੱਸ.ਪੀ ਪਲਵਿੰਦਰ ਸਿੰਘ ਸੰਧੂ ਵੱਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਥਾਣੇ ਦਾ ਮੁਖੀ ਜਿਸ ਨੂੰ ਮਾਈਨਿੰਗ ਵਾਲਿਆਂ ਨਾਲ ਰਲ ਕੇ ਕੰਮ ਕਰੇਗਾ ਤਾਂ ਇਸ ਉੱਪਰ ਕਿਵੇਂ ਕਾਬੂ ਪਾਇਆ ਜਾ ਸਕਦਾ ਹੈ। illegal mining in Ferozepur
Last Updated : Feb 3, 2023, 8:35 PM IST