ਕਾਲਜ ਦੇ ਵਿਦਿਆਰਥੀ ਨੇ ਪੀਜੀ 'ਚ ਕੀਤੀ ਜੀਵਨ ਲੀਲਾ ਸਮਾਪਤ,ਖੁਦਕੁਸ਼ੀ ਦੇ ਕਾਰਣਾਂ ਦਾ ਨਹੀਂ ਲੱਗਿਆ ਪਤਾ - ਕਾਲਜ ਦੇ ਵਿਦਿਆਰਥੀ ਨੇ ਖੁਦਕੁਸ਼ੀ ਕੀਤੀ
Published : Dec 12, 2023, 9:48 AM IST
ਹੁਸ਼ਿਆਰਪੁਰ-ਊਨਾ ਰੋਡ ਉੱਤੇ ਪੈਂਦੇ ਇੱਕ ਕਾਲਜ ਦੇ ਵਿਦਿਆਰਥੀ ਵੱਲੋਂ ਹੋਸਟਲ ਦੇ ਕਮਰੇ ਵਿੱਚ ਖੁਦਕੁਸ਼ੀ ਕਰ ਲਈ ਗਈ। ਮਾਮਲੇ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਨਿੱਜੀ ਪੀਜੀ ਦੇ ਸਿਕਿਓਰਿਟੀ ਗਾਰਡ ਨੇ ਦੱਸਿਆ ਕਿ ਦੁਪਹਿਰ ਵੇਲੇ ਕੁੱਝ ਵਿਦਿਆਰਥੀ ਨੇ ਕਿਹਾ ਕਿ ਆਦਿੱਤਆ ਨਾਂ ਦਾ ਵਿਦਿਆਰਥੀ ਆਪਣਾ ਕਮਰਾ ਨਹੀਂ ਖੋਲ੍ਹ ਰਿਹਾ ਜਦੋਂ ਉਹਨਾਂ ਜਾ ਕੇ ਦੇਖਿਆ ਤਾਂ ਅਦਿੱਤਿਆ ਵੱਲੋਂ ਖੁਦਕੁਸ਼ੀ ਕਰ ਲਈ ਗਈ ਸੀ। ਸਿਕਿਓਰਟੀ ਗਾਰਡ ਮੁਤਾਬਿਕ ਇਸ ਮਾਮਲੇ ਸਬੰਧੀ ਤੁਰੰਤ ਸਦਰ ਪੁਲਿਸ ਨੂੰ ਇਤਲਾਹ ਦਿੱਤੀ ਗਈ ਅਤੇ ਮੌਕੇ ਉੱਤੇ ਪਹੁੰਚ ਕੇ ਸਦਰ ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਗਏ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਮੌਕੇ ਜਾਂਚ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦਾ ਮੋਬਾਈਲ ਫੋਨ ਕਬਜ਼ੇ ਵਿੱਚ ਲੈ ਲਿਆ ਗਿਆ ਹੈ ਅਤੇ ਉਸ ਦੇ ਪਰਿਵਾਰ ਨੂੰ ਇਤਲਾਹ ਕਰ ਦਿੱਤੀ ਗਈ ਹੈ ਜੋ ਕਿ ਚੰਡੀਗੜ੍ਹ ਵਿੱਚ ਰਹਿੰਦੇ ਹਨ। ਪੁਲਿਸ ਮੁਤਾਬਿਕ ਖੁਦਕੁਸ਼ੀ ਦੇ ਕਾਰਣਾਂ ਦਾ ਫਿਲਹਾਲ ਪਤਾ ਨਹੀਂ ਲੱਗ ਸਕਿਆ ਹੈ। (A student named Aditya committed suicide)
TAGGED:
ਕਮਰੇ ਵਿੱਚ ਖੁਦਕੁਸ਼ੀ