Amritsar News: ਕਬਾੜ ਦੀ ਦੁਕਾਨ 'ਚ ਲੱਗੀ ਅੱਗ, ਮਾਲਿਕ ਦਾ ਹੋਇਆ ਲੱਖਾਂ ਦਾ ਨੁਕਸਾਨ - latest news amritsar
Published : Sep 22, 2023, 2:25 PM IST
ਅੰਮ੍ਰਿਤਸਰ ਦੇ ਝਬਾਲ ਰੋਡ ਆਨੰਦ ਵਿਹਾਰ ਵਿਖੇ ਇੱਕ ਕਬਾੜ ਦੀ ਦੁਕਾਨ ਵਿੱਚ ਅਚਾਨਕ ਅੱਗ ਲੱਗਣ ਕਾਰਨ ਦੁਕਾਨ ਅੰਦਰ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਮੌਕੇ ਉੱਤੇ ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਪਹੁੰਚੀਆਂ ਅਤੇ ਅੱਗ ਉੱਤੇ ਕਾਬੂ ਪਾਇਆ ਗਿਆ। ਇਸ ਹਾਦਸੇ ਵਿੱਚ ਲੱਖਾਂ ਦਾ ਨੁਕਸਾਨ ਹੋ ਗਿਆ ਹੈ। ਇਸ ਸਬੰਧੀ ਫਾਇਰ ਬ੍ਰਿਗੇਡ ਦੇ ਮੁਲਾਜ਼ਮ ਸੰਨੀ ਸ਼ਰਮਾ ਨੇ ਦੱਸਿਆ ਕਿ ਸਾਨੂੰ ਅੱਗ ਲੱਗਣ ਦੀ ਸੂਚਨਾ ਮਿਲੀ ਤਾਂ ਅਸੀਂ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਨੁਕਸਾਨ ਬਾਰੇ ਉਹਨਾਂ ਕਿਹਾ ਕਿ ਫਿਲਹਾਲ ਕੋਈ ਜਾਨੀ ਨੁਕਸਾਨ ਨਹੀ ਹੋਇਆ ਹੈ, ਪਰ ਗੁਦਾਮ 'ਚ ਸਾਰੇ ਸਮਾਨ ਸੜਨ ਕਾਰਨ ਦੁਕਾਨਦਾਰ ਦਾ ਜਰੂਰ ਨੁਕਸਾਨ ਹੋਇਆ ਹੈ। ਇਸ ਸੰਬਧੀ ਗਲਬਾਤ ਕਰਦਿਆਂ ਸੁਖਦੇਵ ਸਿੰਘ ਨੇ ਦੱਸਿਆ ਕਿ ਤਕਰੀਬਨ ਢਾਈ ਲੱਖ ਦਾ ਸਮਾਨ ਸੜ ਕੇ ਸੁਆਹ ਹੋ ਗਿਆ ਹੈ ਪਰ ਅੱਗ ਲੱਗਣ ਦੇ ਕਾਰਨਾ ਦਾ ਪਤਾ ਨਹੀਂ ਚੱਲ ਸਕਿਆ।