Viral Video: ਰਿਸ਼ਵਤ ਲੈਂਦਾ ਪੁਲਿਸ ਵਾਲਾ ਕੈਮਰੇ 'ਚ ਕੈਦ, ਕਾਰ ਸਵਾਰ ਨੇ ਅਧਿਕਾਰੀ ਦੀ ਜੇਬ੍ਹ 'ਚ ਪਾਏ ਪੈਸੇ ਤੇ ਫਿਰ ਤੁਰਦਾ ਬਣਿਆ - officer taking a bribe in Amritsar
Published : Dec 8, 2023, 11:45 AM IST
ਅੰਮ੍ਰਿਤਸਰ ਦੇ ਨਾਵਲਟੀ ਚੌਂਕ ਦੀ ਦੱਸੀ ਜਾ ਰਹੀ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਜਿਸ 'ਚ ਟ੍ਰੈਫਿਕ ਪੁਲਿਸ ਵਲੋਂ ਕਾਰ ਸਵਾਰ ਤੋਂ ਰਿਸ਼ਵਤ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਥੇ ਕਾਰ ਸਵਾਰ ਨੂੰ ਪੁਲਿਸ ਵਲੋਂ ਜਦੋਂ ਰੋਕਿਆ ਜਾਂਦਾ ਹੈ ਤਾਂ ਪਹਿਲਾਂ ਦੋਵਾਂ ਵਿਚਾਲੇ ਕੋਈ ਗੱਲਬਾਤ ਹੁੰਦੀ ਹੈ, ਜਿਸ ਤੋਂ ਬਾਅਦ ਕਾਰ ਸਵਾਰ ਆਪਣੀ ਜੇਬ੍ਹ ਵਿਚੋਂ ਪੈਸੇ ਕੱਢ ਕੇ ਪੁਲਿਸ ਅਧਿਕਾਰੀ ਦੀ ਜੇਬ੍ਹ 'ਚ ਪਾ ਕੇ ਉਥੋਂ ਆਪਣੀ ਕਾਰ ਲੈਕੇ ਚਲਾ ਜਾਂਦਾ ਹੈ। ਇਸ ਦੌਰਾਨ ਖਾਸ ਗੱਲ ਇਹ ਰਹੀ ਕਿ ਨਾ ਤਾਂ ਪੁਲਿਸ ਅਧਿਕਾਰੀ ਵਲੋਂ ਉਸ ਦਾ ਚਲਾਨ ਕੱਟਿਆ ਗਿਆ ਤੇ ਨਾ ਹੀ ਉਸ ਦੇ ਪੈਸੇ ਵਾਪਸ ਕੀਤੇ ਗਏ। ਜਿਸ ਤੋਂ ਸਾਫ਼ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਪੁਲਿਸ ਅਧਿਕਾਰੀ ਰਿਸ਼ਵਤ ਲੈਣ ਲਈ ਪੁਰੀ ਤਰ੍ਹਾਂ ਤਿਆਰ ਸੀ। ਹਾਲਾਂਕਿ ਇਸ ਮਾਮਲੇ 'ਚ ਪੁਲਿਸ ਦਾ ਪੱਖ ਤਾਂ ਸਾਹਮਣੇ ਨਹੀਂ ਆਇਆ ਪਰ ਕਿਹਾ ਜਾ ਰਿਹਾ ਹੈ ਕਿ ਵੀਡੀਓ ਵਾਇਰਲ ਹੋਣ ਤੋਂ ਬਾਅਦ ਸੀਨੀਅਰ ਅਧਿਕਾਰੀਆਂ ਵਲੋਂ ਜਾਂਚ ਦੇ ਹੁਕਮ ਦੇ ਦਿੱਤੇ ਗਏ ਹਨ।