22 ਸਾਲ ਦੇ ਨੌਜਵਾਨ ਦੀ ਨਸ਼ੇ ਦੀ ਓਵਰ ਡੋਜ਼ ਕਾਰਨ ਮੌਤ - ਨੌਜਵਾਨ ਦੀ ਨਸ਼ੇ ਦੀ ਓਵਰ ਡੋਜ਼ ਕਾਰਨ ਮੌਤ
ਫਰੀਦਕੋਟ ਦੇ ਭੋਲੂਵਾਲਾ ਰੋਡ ਉੱਤੇ ਇੱਕ 22 ਸਾਲ ਦੇ ਨੌਜਵਾਨ ਦੀ ਨਸ਼ੇ ਦੀ ਓਵਰ ਡੋਜ਼ ਕਾਰਨ ਮੌਤ ਹੋ ਗਈ। ਜਾਣਕਰੀ ਮੁਤਾਬਿਕ ਸੁਖਜਿੰਦਰ ਸਿੰਘ ਉਰਫ਼ ਕਾਲਾ ਵਾਸੀ ਭੋਲੂਵਾਲਾ ਰੋਡ ਨਸ਼ਾ ਕਰਨ ਦਾ ਆਦੀ ਸੀ, ਜਿਸ ਵਲੋਂ ਕੀਤੇ ਨਸ਼ੇ ਕਾਰਨ ਉਸ ਦੀ ਹਾਲਤ ਜ਼ਿਆਦਾ ਖਰਾਬ ਹੋ ਗਈ, ਜਿਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਪਰ ਜਦ ਮੈਡੀਸਨ ਲੈ ਕੇ ਘਰ ਆਏ ਤਾਂ ਉਸਦੀ ਹਾਲਤ ਹੋਰ ਜ਼ਿਆਦਾ ਵਿਗੜਨ ਕਾਰਨ ਉਸਦੀ ਮੌਤ ਹੋ ਗਈ। ਇਸ ਮੌਕੇ ਮ੍ਰਿਤਕ ਦੇ ਚਾਚੇ ਅਤੇ ਚਾਚੀ ਨੇ ਦੱਸਿਆ ਕਿ ਸੁਖਜਿੰਦਰ ਸਿੰਘ ਚਿੱਟੇ ਦਾ ਨਸ਼ਾ ਕਰਦਾ ਸੀ, ਜਿਸ ਨੂੰ ਵਾਰ-ਵਾਰ ਰੋਕਣ ਉੱਤੇ ਵੀ ਉਹ ਨਸ਼ਾ ਲੈਣ ਨਹੀਂ ਹੱਟਿਆ ਉਸੇ ਨਸ਼ੇ ਨੇ ਉਨ੍ਹਾਂ ਦੇ ਜਵਾਨ ਪੁੱਤ ਦੀ ਜਾਨ ਲੈ ਲਈ।Sukhjinder died due to intoxication in Faridkot
Last Updated : Feb 3, 2023, 8:33 PM IST