ਚੋਰੀ ਦੇ 5 ਮੋਟਰਸਾਈਕਲਾਂ ਸਮੇਤ ਮੁਲਜ਼ਮ ਗ੍ਰਿਫ਼ਤਾਰ - ਕਾਬੂ ਕੀਤੇ ਮੁਲਜ਼ਮਾਂ ਖਿਲਾਫ ਕੇਸ ਦਰਜ ਕਰ
ਤਰਨਤਾਰਨ ਦੇ ਥਾਣਾ ਗੋਇੰਦਵਾਲ ਸਾਹਿਬ (Goindwal Sahib Police Station of Tarn Taran) ਦੀ ਪੁਲਿਸ ਨੇ 5 ਚੋਰੀ ਦੇ ਮੋਟਰਸਾਈਕਲਾਂ ਸਮੇਤ ਇੱਕ ਨੌਜਵਾਨ ਨੂੰ ਕਾਬੂ ਕੀਤਾ ਹੈ। ਥਾਣਾ ਮੁਖੀ ਰਾਜਿੰਦਰ ਸਿੰਘ ਨੇ ਕਿਹਾ ਕਿ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ ਉੱਤੇ ਮੁਲਜ਼ਮ ਸਿਮਰਜੀਤ ਸਿੰਘ ਅਤੇ ਉਸ ਦੇ ਸਾਥੀਆਂ ਨੂੰ 5 ਚੋਰੀ ਦੇ ਮੋਟਰਸਾਈਕਲਾਂ ਸਮੇਤ (5 stolen motorcycles) ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਆਪਸ ਵਿੱਚ ਮਿਲ ਕੇ ਮੋਟਰਸਾਇਕਲ ਚੋਰੀ ਕਰਕੇ ਅੱਗੇ ਵੇਚਣ ਦਾ ਧੰਦਾ ਕਰਦੇ ਹਨ। ਪੁਲਿਸ ਨੇ ਕਾਬੂ ਕੀਤੇ ਮੁਲਜ਼ਮਾਂ ਖਿਲਾਫ ਕੇਸ ਦਰਜ (File a case against the arrested accused) ਕਰ ਕਾਰਵਾਈ ਆਰੰਭ ਦਿੱਤੀ ਹੈ।
Last Updated : Feb 3, 2023, 8:36 PM IST