ਆਦਰਸ਼ ਸੋਸ਼ਲ ਵੈਲਫੇਅਰ ਸੁਸਾਇਟੀ ਵੱਲੋਂ ਪਿੰਡ ਹੀਉਂ 'ਚ 31 ਧੀਆਂ ਦੀ ਪਾਈ ਗਈ ਲੋਹੜੀ - Latest news of Hoshiarpur
ਹੁਸ਼ਿਆਰਪੁਰ ਦੇ ਆਦਰਸ਼ ਸੋਸ਼ਲ ਵੈਲਫੇਅਰ ਸੁਸਾਇਟੀ ਵੱਲੋਂ ਸੁਸਾਇਟੀ ਦੇ ਪ੍ਰਧਾਨ ਸਤੀਸ਼ ਕੁਮਾਰ ਸੋਨੀ ਦੀ ਅਗਵਾਈ ਹੇਠ ਪਿਛਲੇ ਛੇ ਸਾਲਾਂ ਤੋਂ ਬੇਟੀ ਬਚਾਓ-ਧਰਤੀ ਬਚਾਓ ਮੁਹਿੰਮ ਚਲਾਈ ਹੋਈ ਹੈ। ਜਿਸ ਦੇ ਸੁਸਾਇਟੀ ਵੱਲੋਂ ਹਰੇਕ ਸਾਲ ਵੱਖ-ਵੱਖ ਪਿੰਡਾਂ ਵਿੱਚ ਧੀਆਂ ਦੀ ਲੋਹੜੀ ਪਾ ਕੇ ਅਤੇ ਵੱਖ-ਵੱਖ ਥਾਵਾਂ ਤੇ ਪੌਦੇ ਲਾਕੇ ਸਮਾਜ ਵਿਚ ਅਪਣਾ ਬਣਦਾ ਯੋਗਦਾਨ ਪਾਇਆ ਜਾ ਰਿਹਾ ਹੈ। ਜਿਸ ਦੇ ਤਹਿਤ ਸੁਸਾਇਟੀ ਵੱਲੋਂ ਅੱਜ ਪਿੰਡ ਹੀਉਂ (lohri of 31 daughters in Heun village) ਵਿਖੇ ਪਿੰਡ ਦੀ ਪੰਚਾਇਤ ਅਤੇ ਹੋਰ ਮੋਹਤਬਰਾਂ ਦੀ ਮੌਜੂਦਗੀ ਵਿੱਚ 31 ਧੀਆਂ ਦੀ ਲੋਹੜੀ ਪਾਈ ਗਈ। ਇਸ ਮੌਕੇ ਧੀਆਂ ਨੂੰ ਉਪਹਾਰ ਭੇਟ ਕੀਤੇ ਗਏ। ਇਸ ਮੌਕੇ ਐਸ.ਐਚ.ਓ ਨਰੇਸ਼ ਕੁਮਾਰੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਸੰਸਥਾ ਵੱਲੋਂ ਕੀਤੇ ਜਾ ਰਹੇ ਸਮਾਜ ਭਲਾਈ ਦੇ ਕੰਮਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਸੰਸਥਾ ਦੇ ਸਮੂਹ ਅਹੁਦੇਦਾਰਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕੇ ਦੇ ਮੋਹਤਬਰ ਹਾਜ਼ਰ ਸਨ।
Last Updated : Feb 3, 2023, 8:38 PM IST