KHALISTHAN: ਪਨੂੰ ਦੀ ਧਮਕੀ ਤੋਂ ਬਾਅਦ ਰਾਹੁਲ ਗਾਂਧੀ ਦਾ ਹੋਇਆ ਵਿਰੋਧ, ਮੋਦੀ ਨੂੰ ਵੀ ਦਿੱਤੀ ਧਮਕੀ - ਖਾਲਿਸਤਾਨ ਦੀ ਮੰਗ ਨੂੰ ਲੈ ਕੇ ਨਾਅਰੇਬਾਜ਼ੀ
ਅਮਰੀਕਾ: ਖਾਲਿਸਤਾਨੀ ਸੰਗਠਨ ਐਸਐਫਜੇ ਨੇ ਇਸ ਦੀ ਜ਼ਿੰਮੇਵਾਰੀ ਲਈ ਹੈ। SFJ ਦੇ ਮੁਖੀ ਗੁਰਪਤਵੰਤ ਸਿੰਘ ਪਨੂੰ ਨੇ ਘਟਨਾ ਦੀ ਵੀਡੀਓ ਜਾਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸਭ ਨੇ ਦੇਖਿਆ ਕਿ ਅਸੀਂ 1984 ਦੇ ਸਿੱਖ ਦੰਗਿਆਂ ਬਾਰੇ ਕੀ ਕੀਤਾ? ਰਾਹੁਲ ਗਾਂਧੀ ਅਮਰੀਕਾ ਵਿੱਚ ਜਿੱਥੇ ਵੀ ਜਾਣਗੇ ਖਾਲਿਸਤਾਨ ਸਮਰਥਕ ਸਿੱਖ ਉਨ੍ਹਾਂ ਦੇ ਸਾਹਮਣੇ ਖੜੇ ਹੋਣਗੇ। ਅਗਲਾ ਨੰਬਰ 22 ਜੂਨ ਨੂੰ ਮੋਦੀ ਦਾ ਹੋਵੇਗਾ। ਕਾਂਗਰਸ ਨੇਤਾ ਰਾਹੁਲ ਗਾਂਧੀ ਅਮਰੀਕਾ ਦੇ ਦੌਰੇ 'ਤੇ ਹਨ। ਉਹ ਬੁੱਧਵਾਰ ਨੂੰ ਕੈਲੀਫੋਰਨੀਆ ਵਿੱਚ ਭਾਰਤੀਆਂ ਨੂੰ ਮਿਲੇ ਅਤੇ ਉਨ੍ਹਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਕੁਝ ਲੋਕਾਂ ਨੇ ਖਾਲਿਸਤਾਨੀ ਝੰਡੇ ਵੀ ਲਹਿਰਾਏ। ਇਸ ਦੌਰਾਨ ਖਾਲਿਸਤਾਨ ਦੀ ਮੰਗ ਨੂੰ ਲੈ ਕੇ ਨਾਅਰੇਬਾਜ਼ੀ ਵੀ ਕੀਤੀ ਗਈ।