ਪੰਜਾਬ

punjab

ETV Bharat / videos

ਕਿਸਾਨ ਭਲਾਈ ਵਿਭਾਗ ਨੇ ਲਗਾਇਆ ਜਾਗਰੂਕਤਾ ਕੈਂਪ - Garhshankar latest news

🎬 Watch Now: Feature Video

By

Published : Nov 3, 2022, 9:32 PM IST

Updated : Feb 3, 2023, 8:31 PM IST

ਗੜ੍ਹਸ਼ੰਕਰ ਦੇ ਪਿੰਡ ਚੌਹੜਾ ਵਿਖੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਗੜ੍ਹਸ਼ੰਕਰ ਦੇ ਸਹਿਯੋਗ ਨਾਲ ਪੰਜਾਬ ਐਗੀਕਲਚਰ ਯੂਨੀਵਰਸਿਟੀ ਕ੍ਰਿਸ਼ੀ ਵਿਗਿਆਨ ਕੇਂਦਰ ਬਾਹੋਵਾਲ ਜਲ ਸ਼ਕਤੀ ਅਭਿਆਨ ਤਹਿਤ ਕਿਸਾਨ ਸਿਖਲਾਈ ਅਤੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਦੇ ਵਿੱਚ ਡਾਕਟਰ ਅਸ਼ੋਕ ਕੁਮਾਰ ਡਾਇਰੈਕਟਰ ਐਕਸਟੈਨਸ਼ਨ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ ਅਤੇ ਡਾਕਟਰਾਂ ਦੀ ਮਾਹਿਰ ਟੀਮ ਨੇ ਪਿੰਡ ਵਾਸੀਆਂ ਨੂੰ ਫਸਲਾਂ ਵਿੱਚ ਜੀਵਾਣੂ ਖਾਦਾਂ ਦੀ ਵਰਤੋਂ ਅਤੇ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਲਈ ਵਰਤੀਆਂ ਜਾਣ ਵਾਲੀਆਂ ਤਕਨੀਕਾਂ ਵਾਰੇ ਜਾਣੂ ਕਰਵਾਇਆ। ਇਸ ਮੌਕੇ ਡਾਕਟਰਾਂ ਦੀ ਮਾਹਿਰ ਟੀਮ ਨੇ ਕਿਸਾਨਾਂ ਨੂੰ ਨਵੀਆਂ ਤਕਨੀਕਾਂ ਵਾਰੇ ਜਾਣੂ ਕਰਵਾਉਣਾ ਤਾਕਿ ਧਰਤੀ ਅਤੇ ਪਾਣੀ ਨੂੰ ਬਚਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਪਿੰਡਾਂ ਦੇ ਵਿੱਚ ਅਜਿਹੇ ਕੈਂਪ ਅਤੇ ਮੇਲੇ ਲਗਾਕੇ ਹੀ ਧਰਤੀ ਹੇਠਲਾ ਪਾਣੀ ਬਚਾਉਣ ਲਈ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। Garhshankar latest news in Punjabi
Last Updated : Feb 3, 2023, 8:31 PM IST

ABOUT THE AUTHOR

...view details