Sukhbir Badal In Jalandhar : ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਪਹੁੰਚੇ ਜਲੰਧਰ, ਪਰਾਲੀ ਸਾੜਨ ਬਾਰੇ ਕਹੀ ਵੱਡੀ ਗੱਲ - Sukhbir Badal On farmers
Published : Oct 27, 2023, 10:25 PM IST
ਜਲੰਧਰ 'ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਕਾਲੀ ਵਰਕਰਾਂ ਨਾਲ ਮੀਟਿੰਗ ਕਰਨ ਪਹੁੰਚੇ। ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੀ ਨਿੱਜੀ ਪੈਲੇਸ ਵਿੱਚ ਮੌਜੂਦ ਸਨ ਅਤੇ ਕੁਝ ਸਮਾਂ ਸੁਖਬੀਰ ਸਿੰਘ ਬਾਦਲ ਨਾਲ ਮੀਟਿੰਗ ਕੀਤੀ ਅਤੇ ਉਥੋਂ ਹੀ ਉਹ ਅੰਮ੍ਰਿਤਸਰ ਲਈ ਰਵਾਨਾ ਹੋ ਗਏ। ਕਿਸਾਨਾਂ ਵੱਲੋਂ ਪਰਾਲੀ ਸਾੜਨ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ ਸੁਖਬੀਰ ਸਿੰਘ ਬਾਦਲ ਨੇ ਵੱਡੇ ਬਿਆਨ ਦਿੱਤੇ ਹਨ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜੇਕਰ ਸਰਕਾਰ ਚਾਹੁੰਦੀ ਹੈ ਕਿ ਕਿਸਾਨ ਪਰਾਲੀ ਨਾ ਸਾੜਨ ਤਾਂ ਇਸ ਲਈ ਸਰਕਾਰ ਨੂੰ ਖਰੀਦ ਦਾ ਪ੍ਰਬੰਧ ਕਰਨਾ ਚਾਹੀਦਾ ਹੈ। ਕਿਸਾਨਾਂ ਨੂੰ ਵੀ ਮੁਆਵਜ਼ਾ ਦਿੱਤਾ ਜਾਣਾ ਚਾਹੀਦਾ ਹੈ।