Amritpal's mother Statement: ਅਸਾਮ ਦੀ ਡਿੱਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਦੀ ਮਾਤਾ ਨੇ ਕੀਤੀ ਅਪੀਲ - ਅੰਮ੍ਰਿਤਪਾਲ ਸਿੰਘ ਦੀ ਮਾਤਾ ਦਾ ਬਿਆਨ
Published : Oct 4, 2023, 5:58 PM IST
ਅਸਾਮ ਦੀ ਡਿਬਰੂਗੜ ਜੇਲ੍ਹ ਵਿੱਚ ਬੰਦ ਅਮ੍ਰਿਤਪਾਲ ਅਤੇ ਉਸਦੇ ਸਾਥੀਆਂ ਵੱਲੋਂ ਭੁੱਖ ਹੜਤਾਲ ਕੀਤੀ ਜਾ ਰਹੀ ਹੈ। ਅੰਮ੍ਰਿਤਪਾਲ ਦੀ ਮਾਤਾ ਨੇ ਅਪੀਲ ਕੀਤੀ ਹੈ ਕਿ ਲੋਕਾਂ ਨੂੰ ਅੰਮ੍ਰਿਤਪਾਲ ਦੇ ਹੱਕ ਵਿਚ ਆਉਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਅਸਾਮ ਦੀ ਡਿਬਰੂਗੜ ਜੇਲ੍ਹ ਵਿਚ ਬੰਦ ਸਿੰਘ ਭੁੱਖ ਹੜਤਾਲ ਉਪਰ ਬੈਠੇ ਹਨ ਪਰ ਪ੍ਰਸ਼ਾਸ਼ਨ ਅਤੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵਲੋਂ ਉਹਨਾਂ ਨੂੰ ਵਕੀਲਾਂ ਨਾਲ ਮਿਲਣ ਦੀ ਇਜਾਜਤ ਨਹੀਂ ਦਿੱਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀਆਂ ਨੂੰ ਪੰਜਾਬ ਦੀਆਂ ਜੇਲਾਂ ਵਿਚ ਸਿਫਟ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਕੌਮ ਲਈ ਖੜ੍ਹਾ ਹੈ ਤੇ ਲੋਕਾਂ ਨੂੰ ਵੀ ਉਸਦਾ ਅੱਗੇ ਆ ਕੇ ਸਾਥ ਦੇਣਾ ਚਾਹੀਦਾ ਹੈ।