ਧੁੰਦ ਦੀ ਚਾਦਰ ’ਚ ਲਿਪਟੀ ਗੁਰੂ ਨਗਰੀ ਅੰਮ੍ਰਿਤਸਰ, ਆਵਾਜਾਈ ਹੋਈ ਪ੍ਰਭਾਵਿਤ - fog in punjab
Published : Dec 25, 2023, 12:54 PM IST
ਉੱਤਰੀ ਭਾਰਤ 'ਚ ਸ਼ੀਤ ਲਹਿਰ ਦਾ ਪ੍ਰਕੋਪ ਦੇਖਣ ਨੂੰ ਮਿਲ ਰਿਹਾ ਹੈ। ਅੱਜ ਦੇ ਦਿਨ ਵੀ ਗੁਰੂ ਨਗਰੀ ਅੰਮ੍ਰਿਤਸਰ ਕੜਾਕੇ ਦੀ ਠੰਡ ਦੀ ਚਪੇਟ 'ਚ ਹੈ। ਗੁਰੂ ਨਗਰੀ ਅਤੇ ਆਸ ਪਾਸ ਦੇ ਇਲਾਕਿਆਂ 'ਚ ਸੰਘਣੀ ਧੁੰਦ ਦਾ ਅਸਰ ਵੇਖਣ ਨੂੰ ਮਿਲਿਆ। ਧੁੰਦ ਕਾਰਨ ਆਵਾਜਾਈ ਵਿੱਚ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਰਾਹਗੀਰਾਂ ਨੂੰ ਦੂਰ ਤੱਕ ਕੁਝ ਵੀ ਦਿਖਾਈ ਨਹੀਂ ਦੇ ਰਿਹਾ ਸੀ, ਜਿਸ ਕਾਰਨ ਅਵਾਜਾਈ ਦੀ ਰਫ਼ਤਾਰ ਬਹੁਤ ਹੋਲੀ ਸੀ। ਕੜਾਕੇ ਦੀ ਠੰਡ ਕਾਰਨ ਆਮ ਜਨਜੀਵਨ ਕਾਫੀ ਪ੍ਰਭਾਵਿਤ ਹੋਇਆ ਹੈ ਤੇ ਲੋਕ ਘਰੋਂ ਬਾਹਰ ਨਿਕਲਣ ਤੋਂ ਪਰਹੇਜ਼ ਕਰ ਰਹੇ ਹਨ। ਇਸ ਮੌਕੇ ਸਥਾਨਕ ਲੋਕਾਂ ਨੇ ਦੱਸਿਆ ਕਿ ਉਹਨਾਂ ਨੂੰ ਰੁਜ਼ਗਾਰ 'ਤੇ ਜਾਣ ਲੱਗੇ ਵੀ ਕਾਫੀ ਦਿੱਕਤਾਂ ਪੇਸ਼ ਆ ਰਹੀਆਂ ਹਨ।