Illegal Liquor Recovered: ਲੋਪੋਕੇ ਪੁਲਿਸ ਵਲੋਂ ਪਿੰਡ ਮਾਨਾਵਾਲਾ 'ਚ ਛਾਪੇਮਾਰੀ ਦੌਰਾਨ ਕੱਚਾ ਲਾਹਣ ਅਤੇ ਨਾਜਾਇਜ਼ ਸ਼ਰਾਬ ਬਰਾਮਦ, ਮੁਲਜ਼ਮ ਫ਼ਰਾਰ - Manawala village
Published : Dec 12, 2023, 6:09 PM IST
ਅੰਮ੍ਰਿਤਸਰ ਦੀ ਲੋਪੋਕੇ ਪੁਲਿਸ ਨੂੰ ਉਸ ਸਮੇਂ ਸਫ਼ਲਤਾ ਮਿਲੀ ਜਦੋਂ ਗੁਪਤਾ ਸੂਚਨਾ ਦੇ ਅਧਾਰ 'ਤੇ ਪੁਲਿਸ ਵਲੋਂ ਐਕਸਾਈਜ ਵਿਭਾਗ ਨੂੰ ਨਾਲ ਲੈਕੇ ਛਾਪੇਮਾਰੀ ਕੀਤੀ ਗਈ ਤਾਂ ਪੁਲਿਸ ਨੇ ਨਾਜਾਇਜ਼ ਸ਼ਰਾਬ ਅਤੇ ਕੱਚੇ ਲਾਹਣ ਦਾ ਜ਼ਖੀਰਾ ਬਰਾਮਦ ਕੀਤਾ। ਇਸ ਦੌਰਾਨ ਪੁਲਿਸ ਨੇ ਛਾਪੇਮਾਰੀ ਕਰਦਿਆਂ ਮੌਕੇ ਤੋਂ 2 ਹਜ਼ਾਰ 900 ਕਿਲੋ ਲਾਹਣ ਅਤੇ ਨਾਲ ਸਾਢੇ ਸੱਤ ਹਜ਼ਾਰ ਮਿਲੀ ਲੀਟਰ ਦੇ ਕਰੀਬ ਨਾਜਾਇਜ਼ ਸ਼ਰਾਬ ਅਤੇ ਇੱਕ ਚਾਲੂ ਭੱਠੀ ਬਰਾਮਦ ਕੀਤੀ ਗਈ। ਇਸ ਸਬੰਧੀ ਪੁਲਿਸ ਨੇ ਦੱਸਿਆ ਕਿ ਸੂਤਰਾਂ ਦੇ ਹਵਾਲੇ ਤੋਂ ਗੁਪਤ ਸੂਚਨਾ ਮਿਲੀ ਸੀ ਕਿ ਕਥਿਤ ਮੁਲਜ਼ਮ ਸੁਖਵਿੰਦਰ ਸਿੰਘ ਵਾਸੀ ਮਾਨਾਵਾਲਾ ਆਪਣੇ ਘਰ ਦੇ ਵਿੱਚ ਨਜਾਇਜ਼ ਸ਼ਰਾਬ ਕੱਢਣ ਤੇ ਵੇਚਣ ਦਾ ਕਥਿਤ ਤੌਰ 'ਤੇ ਕੰਮ ਕਰਦਾ ਹੈ। ਜਿਸ 'ਚ ਛਾਪੇਮਾਰੀ ਕੀਤੀ ਪਰ ਮੁਲਜ਼ਮ ਪਹਿਲਾਂ ਹੀ ਮੌਕੇ ਤੋਂ ਫ਼ਰਾਰ ਹੋ ਗਿਆ, ਜਿਸ ਦੀ ਭਾਲ ਲਈ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।