China door recovered: ਚਾਈਨਾ ਡੋਰ ਦੇ ਖਿਲਾਫ਼ ਪੁਲਿਸ ਨੇ ਕੀਤੀ ਮੁਹਿੰਮ ਤੇਜ਼, 110 ਗੱਟੂਆਂ ਨਾਲ ਇੱਕ ਨੌਜ਼ਵਾਨ ਕੀਤਾ ਗ੍ਰਿਫ਼ਤਾਰ - ਜੋੜਾ ਫਾਟਕ ਅੰਮ੍ਰਿਤਸਰ
Published : Dec 19, 2023, 6:39 PM IST
ਅੰਮ੍ਰਿਤਸਰ: ਚਾਈਨਾ ਡੋਰ ਨਾਲ ਅਕਸਰ ਕਈ ਹਾਦਸੇ ਹੁੰਦੇ ਹਨ ਪਰ ਬਾਵਜੂਦ ਇਸ ਦੇ ਚਾਈਨਾ ਡੋਰ ਦੀ ਵਿਕਰੀ ਧੜੱਲੇ ਨਾਲ ਜਾਰੀ ਹੈ। ਸਰਕਾਰ ਵਲੋਂ ਚਾਈਨਾ ਡੋਰ 'ਤੇ ਪਾਬੰਦੀ ਲਾਉਣ ਦੇ ਨਾਲ-ਨਾਲ ਕਾਨੂੰਨੀ ਕਾਰਵਾਈ ਕਰਨ ਦੇ ਆਦੇਸ਼ ਹਨ। ਜਿਸ ਦੇ ਚੱਲਦਿਆਂ ਪੁਲਿਸ ਵਲੋਂ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ। ਇਸ ਦੇ ਚੱਲਦਿਆਂ ਅੰਮ੍ਰਿਤਸਰ ਪੁਲਿਸ ਨੂੰ ਉਸ ਸਮੇਂ ਸਫ਼ਲਤਾ ਹਾਸਲ ਹੋਈ ਜਦੋਂ ਉਨ੍ਹਾਂ ਵਲੋਂ ਚਾਈਨਾ ਡੋਰ ਦੇ 110 ਗੱਟੂਆਂ ਨਾਲ ਇੱਕ ਨੌਜਵਾਨ ਨੂੰ ਕਾਬੂ ਕੀਤਾ ਗਿਆ। ਜਿਸ ਖਿਲਾਫ਼ ਪੁਲਿਸ ਵਲੋਂ ਮਾਮਲਾ ਦਰਜ ਕਰ ਦਿੱਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਅੰਮ੍ਰਿਤਸਰ ਥਾਣਾ ਮੋਹਕਮਪੁਰਾ ਦੇ ਪੁਲਿਸ ਅਧਿਕਾਰੀ ਰਣਜੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਪੁਲਿਸ ਵੱਲੋਂ ਇਲਾਕੇ ਵਿੱਚ ਗਸ਼ਤ ਕਰਦਿਆਂ 110 ਚਾਈਨਾ ਡੋਰ ਦੇ ਗੱਟੂ ਬਰਾਮਦ ਕਰਨ ਵਿੱਚ ਸਫ਼ਲਤਾ ਹਾਸਲ ਹੋਈ ਹੈ। ਉਨ੍ਹਾਂ ਦੱਸਿਆ ਕਿ ਗੁਪਤ ਸੂਚਨਾ ਦੇ ਅਧਾਰ 'ਤੇ ਪੁਲਿਸ ਨੇ ਸ਼ੋਰਵ ਵਾਸੀ ਨਿਊ ਦਸ਼ਮੇਸ਼ ਨਗਰ ਜੋੜਾ ਫਾਟਕ, ਅੰਮ੍ਰਿਤਸਰ ਕੋਲੋਂ 110 ਚਾਈਨਾ ਡੋਰ ਦੇ ਗੱਟੂ ਬਰਾਮਦ ਕੀਤੇ ਹਨ। ਉਨ੍ਹਾਂ ਖਿਲਾਫ਼ ਕਿ ਸਰਕਾਰ ਦੇ ਆਦੇਸ਼ਾਂ ਦੇ ਬਾਵਜੂਦ ਜੇਕਰ ਕੋਈ ਇਸ ਦੀ ਵਰਤੋਂ ਕਰਦਾ ਹੈ ਤਾਂ ਉਸ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।