PM ਮੋਦੀ ਦੀ ਪੰਜਾਬ ਫੇਰੀ ਤੋਂ ਪਹਿਲਾਂ ਪੁਲਿਸ ਪ੍ਰਸ਼ਾਸਨ ਅਲਰਟ - PM Modis visit to Punjab
ਅੰਮ੍ਰਿਤਸਰ 5 ਨਵੰਬਰ ਨੂੰ ਦੇਸ਼ ਦੇ Prime Minister Shri Narendra Modi ਦੀ ਪੰਜਾਬ ਫੇਰੀ ਨੂੰ ਲੈਅ ਕੇ ਆਲਾ ਅਫਸਰਾਂ ਦੀ ਨਿਗਰਾਨੀ ਹੇਠ ਵੱਖ ਵੱਖ ਜ਼ਿਲ੍ਹਿਆਂ ਦੀ ਪੁਲਿਸ ਫੋਰਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ 5 ਨਵੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਦੌਰੇ ਤੇ ਹਨ ।ਜਾਣਕਾਰੀ ਅਨੁਸਾਰ ਇਸ ਦੌਰਾਨ ਉਹ ਹਵਾਈ ਜਹਾਜ਼ ਰਾਹੀਂ ਆਦਮਪੁਰ ਹਵਾਈ ਅੱਡੇ ਉਤੇ ਪੁੱਜਣਗੇ ਜਿਥੋਂ ਉਹ ਸੜਕੀ ਮਾਰਗ ਵਾਇਆ ਜਲੰਧਰ ਕਪੂਰਥਲਾ ਰਾਹੀਂ ਡੇਰਾ ਬਿਆਸ ਪੁੱਜ ਸਕਦੇ ਹਨ ਜਾ ਫਿਰ ਆਦਮਪੁਰ ਹਵਾਈ ਅੱਡੇ ਤੋਂ ਉਹ ਹੈਲੀਕਾਪਟਰ ਰਾਹੀਂ ਡੇਰਾ ਬਿਆਸ ਅੰਦਰ ਬਣੇ ਏਅਰਪੋਰਟ ਤੇ ਪੁੱਜਣਗੇ। ਪ੍ਰੋਟੋਕੋਲ ਅਤੇ ਸੁਰੱਖਿਆ ਦੇ ਲਿਹਾਜ ਨਾਲ ਫਿਲਹਾਲ ਪ੍ਰਸ਼ਾਸਨ ਵੱਲੋਂ ਪ੍ਰਧਾਨ ਮੰਤਰੀ ਦੀ ਇਸ ਫੇਰੀ ਦਾ ਰੂਟ ਪਲਾਨ ਮੀਡੀਆ ਜਾ ਫਿਰ ਆਮ ਜਨਤਾ ਨਾਲ ਸਾਂਝਾ ਨਹੀਂ ਕੀਤਾ ਗਿਆ ਹੈ।ਇਥੇ ਦੱਸ ਦਈਏ ਕਿ ਕੱਲ ਦੀ ਇਸ ਫੇਰੀ ਦੌਰਾਨ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕਰਨਗੇ ਅਤੇ ਬਾਅਦ ਵਿੱਚ ਹਿਮਾਚਲ ਪ੍ਰਦੇਸ਼ ਲਈ ਰਵਾਨਾ ਹੋਣਗੇ। PM Modis visit to Punjab
Last Updated : Feb 3, 2023, 8:31 PM IST