ਵਿਸ਼ਵ ਏਡਜ਼ ਦਿਵਸ ਮੌਕੇ ਗੜ੍ਹਸ਼ੰਕਰ 'ਚ ਜਾਗਰੂਕਤਾ ਰੈਲੀ ਕੱਢੀ, ਦੇਖੋ ਵੀਡੀਓ - World AIDS Day
Published : Dec 1, 2023, 10:47 PM IST
|Updated : Dec 1, 2023, 11:00 PM IST
ਗੜ੍ਹਸ਼ੰਕਰ 'ਚ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਅਧੀਨ ਚੱਲ ਰਹੀ ਸੰਸਥਾ ਸੰਕਲਪ ਸੰਸਕ੍ਰਿਤਿਕ ਸਮਿਤੀ ਦੇ ਪ੍ਰੋਜੈਕਟ ਮੈਨੇਜਰ ਅਮਿਤ ਕੁਮਾਰ ਦੀ ਅਗਵਾਈ ਹੇਠ ਵਿਸ਼ਵ ਏਡਜ਼ ਦਿਵਸ ਮੌਕੇ ਏਡਜ਼ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਐਸ.ਡੀ. ਪਬਲਿਕ ਸਕੂਲ ਗੜ੍ਹਸ਼ੰਕਰ ਦੇ ਬੱਚਿਆਂ ਨਾਲ ਸ਼ਹਿਰ ਵਿੱਚ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਜਾਗਰੂਕਤਾ ਰੈਲੀ ਦੌਰਾਨ ਸਕੂਲੀ ਬੱਚਿਆਂ ਨੇ ਐਚ.ਆਈ.ਵੀ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਸਲੋਗਨ ਦੇ ਬੈਨਰ ਫੜਕੇ ਏਡਜ਼ ਪ੍ਰਤੀ ਲੋਕਾਂ ਨੂੰ ਜਾਗਰੂਕ ਹੋਣ ਦਾ ਸੰਦੇਸ਼ ਦਿੱਤਾ। ਨੋਡਲ ਅਫਸਰ ਡਾਕਟਰ ਤਪਰਨਾ ਸ਼ਰਮਾ, ਪ੍ਰੋਜੈਕਟ ਕੋਸਲਰ ਰਜਨੀ ਸ਼ਰਮਾ ਨੇ ਇਸ ਦੇ ਬਚਾਅ ਤੇ ਇਲਾਜ ਲਈ ਸਕੂਲੀ ਬੱਚਿਆਂ ਨੂੰ ਮਹੱਤਵਪੂਰਨ ਜਾਣਕਾਰੀ ਦਿੱਤੀ। ਮੈਡਮ ਲਖਬੀਰ ਕੌਰ ਤੋਂ ਇਲਾਵਾ ਸਕੂਲ ਦਾ ਸਟਾਫ ਹਾਜ਼ਰ ਸੀ।