ਪਟਾਕੇ ਚਲਾਉਣ ਦੇ ਵਿਵਾਦ ਕਾਰਨ ਬਜ਼ੁਰਗ ਦੀ ਮੌਤ - ਪਟਾਕੇ ਚਲਾਉਣ ਦੇ ਵਿਵਾਦ
ਫਿਰੋਜ਼ਪੁਰ ਦੇ ਜ਼ੀਰਾ ਵਿਧਾਨ ਸਭਾ ਹਲਕੇ ਦੇ ਨਾਲ ਲੱਗਦੇ ਪਿੰਡ ਰਟੋਲ ਰੋਹੀ ਵਿਚ ਪਟਾਕੇ ਚਲਾਉਣ woman died firecracker dispute ਕਾਰਨ ਹੋਏ ਵਿਵਾਦ ਵਿੱਚ ਬਜ਼ੁਰਗ ਦੀ ਜਾਨ ਚਲੀ ਗਈ। ਜਿਸ ਦੀ ਜਾਣਕਾਰੀ ਦਿੰਦੇ ਹੋਏ ਪਰਿਵਾਰਕ ਮੈਂਬਰ ਮਨਜੀਤ ਸਿੰਘ ਨੇ ਦੱਸਿਆ ਕਿ ਦੀਵਾਲੀ ਦੇ ਪਟਾਕੇ ਚਲਾਉਣ ਨੂੰ ਲੈ ਕੇ ਗੁਆਢੀਆਂ ਵੱਲੋਂ ਘਰ ਵਿੱਚ ਦਾਖ਼ਲ ਹੋ ਕੇ ਉਸ ਨਾਲ ਕੁੱਟ ਮਾਰ ਕੀਤੀ। ਜਿਸ ਵਿਚ ਉਸ ਦੀ ਮਾਤਾ ਹਰਪਾਲ ਕੌਰ ਨੂੰ ਧੱਕਾ ਮਾਰਨ ਨਾਲ ਉਸ ਦੀ ਮੌਤ ਹੋ ਗਈ। ਜਿਸ ਬਾਬਤ ਜਦੋਂ ਪੁਲਿਸ ਨੂੰ ਸੂਚਿਤ ਕੀਤਾ ਤਾਂ ਉਨ੍ਹਾਂ ਵੱਲੋਂ 174 ਦੀ ਕਾਰਵਾਈ ਕੀਤੀ ਗਈ ਹੈ। ਪੁਲਿਸ ਵੱਲੋਂ ਕਿਹਾ ਗਿਆ ਕਿ ਜੋ ਵੀ ਡਾਕਟਰੀ ਰਿਪੋਰਟ ਆਵੇਗੀ। ਉਸ ਮੁਤਾਬਕ ਬਣਦੀ ਕਾਰਵਾਈ ਕਰ ਦਿੱਤੀ ਜਾਵੇਗੀ। ਪੁਲਿਸ ਵੱਲੋਂ ਦੋਸ਼ੀਆਂ ਦੀ ਭਾਲ ਵਿਚ ਛਾਪੇਮਾਰੀ ਵੀ ਕੀਤੀ ਜਾ ਰਹੀ ਹੈ।
Last Updated : Feb 3, 2023, 8:30 PM IST