ਸੀਐੱਮ ਰਿਹਾਇਸ਼ ਬਾਹਰ ਆਂਗਨਵਾੜੀ ਵਰਕਰਾਂ ਨੇ ਲਾਇਆ ਧਰਨਾ - ਪੂਰੇ ਪੰਜਾਬ ਤੋਂ ਪਹੁੰਚੀਆਂ ਆਂਗਣਵਾੜੀ ਵਰਕਰਾਂ
ਸੰਗਰੂਰ ਦੇ ਵਿੱਚ ਮੁੱਖ ਮੰਤਰੀ ਦੀ ਰਿਹਾਇਸ਼ ਦੇ ਅੱਗੇ ਆਂਗਣਵਾੜੀ ਯੂਨੀਅਨ ਵੱਲੋਂ ਪ੍ਰਦਰਸ਼ਨ (Demonstration by Anganwadi Union) ਕੀਤਾ ਗਿਆ। ਹਜ਼ਾਰਾਂ ਦੀ ਗਿਣਤੀ ਵਿੱਚ ਪੂਰੇ ਪੰਜਾਬ ਤੋਂ ਪਹੁੰਚੀਆਂ ਆਂਗਣਵਾੜੀ ਵਰਕਰਾਂ (Anganwadi workers arrived from all over Punjab) ਨੇ ਬਾਰਾਂ ਤੋਂ ਤਿੰਨ ਵਜੇ ਤੱਕ ਪੰਜਾਬ ਸਰਕਾਰ ਖਿਲਾਫ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਪ੍ਰਦਰਸ਼ਨ ਕਰਨ ਦੀ ਗੱਲ ਕਹੀ। ਉਨ੍ਹਾਂ ਕਿਹਾ ਕਿ ਸਰਕਾਰ ਨੇ ਜੋ ਵਾਅਦੇ ਕੀਤੇ ਸਨ ਉਹ ਹਾਲੇ ਤੱਕ ਪੂਰੇ ਨਹੀਂ ਕੀਤੇ ਗਏ ਅਤੇ ਕਈ ਮਹੀਨਿਆਂ ਤੋਂ ਉਨ੍ਹਾਂ ਨੂੰ ਤਨਖਾਹਾਂ ਨਹੀਂ ਮਿਲਿਆ। ਨਾਲ ਹੀ ਉਨ੍ਹਾਂ ਕਿਹਾ ਕਿ ਜੇਕਰ ਮੰਗਾਂ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ।
Last Updated : Feb 3, 2023, 8:32 PM IST