ਕੱਚੇ ਮੁਲਾਜ਼ਮਾਂ ਨੂੰ ਵੰਡੇ ਨਿਯੁਕਤੀ ਪੱਤਰ - ਫ਼ਤਹਿਗੜ੍ਹ ਸਾਹਿਬ
ਫ਼ਤਹਿਗੜ੍ਹ ਸਾਹਿਬ: ਨਗਰ ਕੌਂਸਲ ਸਰਹਿੰਦ-ਫ਼ਤਿਹਗਡ਼੍ਹ ਸਾਹਿਬ ਵੱਲੋਂ ਦੀਵਾਲੀ ਦੇ ਮੌਕੇ ਤੇ ਸਫ਼ਾਈ ਕਰਮਚਾਰੀਆਂ ਨੂੰ ਤੋਹਫਾ ਦਿੰਦਿਆਂ 98 ਵਿਅਕਤੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਸ ਮੌਕੇ ਨਿਯੁਕਤੀ ਪੱਤਰ ਸੌਂਪਦਿਆਂ ਵਿਧਾਇਕ ਲਖਵੀਰ ਸਿੰਘ ਰਾਏ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ 7 ਮਹੀਨੇ ਦੇ ਵਿੱਚ ਕਈ ਵਧੀਆ ਫੈਸਲੇ ਲਏ ਹਨ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਦੇ ਕੱਚੇ ਮੁਲਾਜ਼ਮ ਲੰਮੇਂ ਸਮੇਂ ਤੋਂ ਪੱਕੇ ਹੋਣ ਦੀ ਮੰਗ ਕਰ ਰਹੇ ਸਨ, ਪੰਜਾਬ ਸਰਕਾਰ ਨੇ ਆਪਣੇ ਵਾਅਦੇ ਮੁਤਾਬਕ ਇਨ੍ਹਾਂ ਨੂੰ ਪੱਕਾ ਕਰਦਿਆਂ ਅੱਜ ਦੀਵਾਲੀ ਦੇ ਮੌਕੇ ਤੇ ਨਿਯੁਕਤੀ ਪੱਤਰ ਸੌਂਪ ਦਿੱਤੇ ਹਨ, ਅਸੀਂ ਜਿੱਥੇ ਪੰਜਾਬ ਸਰਕਾਰ ਦਾ ਧੰਨਵਾਦ ਕਰਦੇ ਹਾਂ ਉੱਥੇ ਹੀ ਸਫ਼ਾਈ ਕਰਮਚਾਰੀ ਅਤੇ ਸੀਵਰਮੈਨਾਂ ਨੂੰ ਵਿਸ਼ਵਾਸ ਦਿਵਾਉਂਦੇ ਹਾਂ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦੇ ਲਈ ਕਦੇ ਵੀ ਪਿੱਛੇ ਨਹੀਂ ਹਟਾਂਗੇ, ਜੋ ਵਿਅਕਤੀ ਕਿਸੇ ਤਕਨੀਕੀ ਕਾਰਨ ਰਹਿ ਗਏ ਹਨ ਉਨ੍ਹਾਂ ਦੇ ਨਿਯੁਕਤੀ ਪੱਤਰ ਵੀ ਜਲਦ ਜਾਰੀ ਕਰਵਾਏ ਜਾਣਗੇ।
Last Updated : Feb 3, 2023, 8:29 PM IST