ਹਲਕਾ ਸੁਲਤਾਨਪੁਰ ਲੋਧੀ 'ਚ 100 ਦੇ ਕਰੀਬ ਪਰਿਵਾਰਾਂ ਨੇ ਫੜਿਆ 'ਆਪ' ਦਾ ਪੱਲਾ - 100 ਪਰਿਵਾਰ ਅਕਾਲੀ ਦਲ ਚ ਸ਼ਾਮਿਲ
Published : Sep 19, 2023, 8:11 PM IST
ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਦੇ ਪਿੰਡ ਫੱਤੂਢੀਂਗਾ ਅਤੇ ਪਿੰਡ ਗੋਪੀਪੁਰ ਦੇ ਕਰੀਬ 100 ਪਰਿਵਾਰਾਂ ਵੱਲੋਂ ਕਾਂਗਰਸ ਪਾਰਟੀ ਅਤੇ ਅਕਾਲੀ ਦਲ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋਣ ਦੇ ਐਲਾਨ ਤੋਂ ਬਾਅਦ ਹਲਕਾ ਸੁਲਤਾਨਪੁਰ ਲੋਧੀ ਦੇ ਦਿਹਾਤੀ ਖੇਤਰ ਵਿੱਚ ਆਮ ਆਦਮੀ ਪਾਰਟੀ ਨੂੰ ਭਾਰੀ ਬਲ ਮਿਲਿਆ ਹੈ। ਇਸ ਤੋਂ ਪਹਿਲਾਂ ਵੀ ਹਲਕਾ ਸੁਲਤਾਨਪੁਰ ਲੋਧੀ ਦੀਆਂ ਕਈ ਗ੍ਰਾਮ ਪੰਚਾਇਤਾਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਚੁੱਕੀਆਂ ਹਨ। ਹੋਰ ਪਰਿਵਾਰ ਵੀ ਆਮ ਆਦਮੀ ਪਾਰਟੀ ਵਿੱਚ ਸਾਮਿਲ ਹੋ ਰਹੇ ਹਨ। ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਮੌਕੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕਰਨ ਲਈ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।