ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਇਸ ਪਿੰਡ ਵਿੱਚੋਂ ਪ੍ਰਸ਼ਾਸਨ ਨੇ 25 ਏਕੜ ਜ਼ਮੀਨ ਤੋਂ ਛੁਡਵਾਇਆ ਕਬਜ਼ਾ - ਪਿੰਡ ਵਾਸੀਆਂ ਦੇ ਸਹਿਯੋਗ ਨਾਲ ਲੰਬੇ ਸਮੇਂ ਤੋਂ ਚੱਲ ਰਿਹਾ ਕਬਜ਼ਾ ਛੁਡਵਾਇਆ ਗਿਆ
ਪੰਜਾਬ ਸਰਕਾਰ ਵੱਲੋਂ ਪੰਚਾਇਤੀ ਜ਼ਮੀਨਾਂ ਉੱਤੇ ਕਬਜ਼ੇ ਹਟਾਏ ਜਾ ਰਹੇ ਹਨ। ਇਸ ਮੁਹਿੰਮ ਦੇ ਤਹਿਤ ਹਲਕਾ ਗੁਰੂ ਹਰਸਹਾਏ ਦੇ ਪਿੰਡ ਘਾਂਗਾ ਕਲਾਂ ਵਿਖੇ ਪ੍ਰਸ਼ਾਸਨ ਅਧਿਕਾਰੀਆਂ ਨੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਲੰਬੇ ਸਮੇਂ ਤੋਂ ਚੱਲ ਰਿਹਾ ਕਬਜ਼ਾ ਛੁਡਵਾਇਆ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਬੀਡੀਪੀਓ ਸਰਬਜੀਤ ਸਿੰਘ ਨੇ ਦੱਸਿਆ ਕਿ ਉਸ ਲੋਕਾਂ ਵੱਲੋਂ ਪੰਚਾਇਤੀ ਜ਼ਮੀਨ ਉੱਤੇ ਪਿਛਲੇ 3035 ਸਾਲਾਂ ਤੋਂ ਕਬਜ਼ਾ ਕੀਤਾ ਗਿਆ ਸੀ। ਜਿਸ ਨੂੰ ਅੱਜ ਭਾਵ ਵੀਰਵਾਰ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਕਬਜ਼ਾ ਛੁਡਾ ਦਿੱਤਾ ਗਿਆ ਹੈ। ਇਸ ਮੌਕੇ ਭਾਰੀ ਪੁਲਿਸ ਜਾਬਤਾ ਉਨ੍ਹਾਂ ਦੇ ਨਾਲ ਮੌਜ਼ੂਦ ਰਿਹਾ। ਇਸ ਮੌਕੇ ਬੀਡੀਪੀਓ ਸਰਬਜੀਤ ਨੇ ਦੱਸਿਆ ਕਿ ਹਲਕਾ ਗੁਰੂ ਹਰਸਹਾਏ ਵਿੱਚ ਸਭ ਤੋਂ ਵੱਡਾ ਕਬਜ਼ਾ ਪਿੰਡ ਘਾਂਗਾ ਕਲਾਂ ਵਿਖੇ ਛੁਡਾਇਆ ਗਿਆ ਹੈ।
Last Updated : Feb 3, 2023, 8:23 PM IST