ਆਸ਼ਾ ਵਰਕਰਾਂ ਨੇ ਮੰਗਾਂ ਨੂੰ ਲੈ ਕੇ ਕੀਤਾ ਰੋਸ ਪ੍ਰਦਰਸ਼ਨ - ਰੋਸ ਪ੍ਰਦਰਸ਼ਨ
ਸ੍ਰੀ ਫਤਹਿਗੜ੍ਹ ਸਾਹਿਬ: ਆਸ਼ਾ ਵਰਕਰ ਫਸਿਲੀਟੇਟਰ ਯੂਨੀਅਨ ਪੰਜਾਬ ਵੱਲੋਂ ਸੂਬਾ ਪ੍ਰਧਾਨ ਕਿਰਨਦੀਪ ਕੌਰ ਪੰਜੋਲਾ ਦੀ ਅਗਵਾਈ ਵਿੱਚ ਸਿਵਲ ਹਸਪਤਾਲ ਫਤਹਿਗੜ੍ਹ ਸਾਹਿਬ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ।। ਇਸ ਮੌਕੇ ਪ੍ਰਧਾਨ ਕਿਰਨਦੀਪ ਕੌਰ ਪੰਜੋਲਾ ਨੇ ਕਿਹਾ ਕਿ ਉਨ੍ਹਾਂ ਦਾ ਸੰਘਰਸ਼ ਆਸ਼ਾ ਵਰਕਰਾਂ ਦੀਆਂ ਮੰਗਾਂ ਲਈ ਹੋ ਰਿਹਾ ਹੈ, ਸਰਕਾਰ ਵੱਲੋਂ ਕੋਰੋਨਾ ਕਾਲ ਦੌਰਾਨ ਕੀਤੇ ਗਏ ਕੰਮ ਦੇ ਪੱਤਿਆਂ ਨੂੰ ਰੱਦ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਜੋ ਪਿਛਲੀ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ ਉਸ ਨੂੰ ਵੀ ਸ਼ਰਤਾਂ ਦੇ ਆਧਾਰ ਉੱਤੇ ਲਾਗੂ ਕੀਤਾ ਜਾ ਰਿਹਾ ਹੈ। ਜਿਸ ਕਾਰਨ ਆਸ਼ਾ ਵਰਕਰਾਂ ਦੇ ਵਿੱਚ ਭਾਰੀ ਰੋਸ ਹੈ।
Last Updated : Feb 3, 2023, 8:23 PM IST