ਸਿਵਲ ਸਰਜਨ ਦਫ਼ਤਰ ਅੱਗੇ ਆਸ਼ਾ ਵਰਕਰਾਂ ਵੱਲੋਂ ਕੀਤਾ ਗਿਆ ਰੋਸ ਪ੍ਰਦਰਸ਼ਨ - ਮੰਗਾਂ ਪੂਰੀਆਂ ਨਹੀਂ ਕੀਤੀਆਂ ਗਈਆਂ
ਅੰਮ੍ਰਿਤਸਰ ਦੇ ਸਿਵਲ ਸਰਜਨ ਦਫ਼ਤਰ (Office of the Civil Surgeon of Amritsar) ਅੱਗੇ ਆਸ਼ਾ ਵਰਕਰਾਂ ਵੱਲੋਂ ਰੋਸ ਪ੍ਰਦਰਸ਼ਨ (Protest by Asha workers) ਕੀਤਾ ਗਿਆ। ਸਿਵਲ ਸਰਜਨ ਦਫ਼ਤਰ ਅੱਗੇ ਇਕੱਠੇ ਹੋ ਕੇ ਅੱਜ ਆਸ਼ਾ ਵਰਕਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਧਰਨਾਕਾਰੀਆਂ ਨੇ ਕਿਹਾ ਕਿ ਪੰਜਾਬ ਵਿੱਚ ਸਰਕਾਰ ਬਣਨ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਕਿਹਾ ਸੀ ਕਿ ਜਦੋਂ ਉਨ੍ਹਾਂ ਦੀ ਸਰਕਾਰ ਬਣੀ ਤਾਂ ਧਰਨਾ ਨਹੀਂ ਲੱਗਣਗੇ ਅਤੇ ਹਰ ਕਿਸੇ ਦੀਆਂ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ, ਪਰ ਅੱਜ ਸਰਕਾਰ ਬਣੀ ਨੂੰ 8 ਮਹੀਨੇ ਬੀਤ ਚੁੱਕੇ ਹਨ ਅਤੇ ਅੱਜ ਵੀ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਗਈਆਂ (The demands were not met) ਹਨ। ਉਨ੍ਹਾਂ ਕਿਹਾ ਕਿ ਅਸੀਂ ਸਰਕਾਰ ਕੋਲ਼ੋ ਮੰਗ ਕਰਦੇ ਹਾਂ ਕਿ ਸਾਡੇ ਭੱਤੇ ਵਧਾਏ ਜਾਣ ਅਤੇ ਤਨਖਾਹ ਫਿਕਸ ਕੀਤੀ ਜਾਵੇ, ਜਿਸਦੇ ਚਲਦੇ ਉਨ੍ਹਾਂ ਦੇ ਘਰ ਦਾ ਗੁਜ਼ਾਰਾ ਠੀਕ ਢੰਗ ਨਾਲ ਚੱਲ ਸਕੇ, ਪਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕਰ ਰਹੀ।ਉੱਥੇ ਹੀ ਅੰਮ੍ਰਿਤਸਰ ਦੇ ਸਿਵਲ ਸਰਜਨ ਡਾਕਟਰ ਚਰਨਜੀਤ ਸਿੰਘ ਨੇ ਦੱਸਿਆ ਕਿ ਆਸ਼ਾ ਵਰਕਰਾਂ ਦਾ ਮੰਗ ਪੱਤਰ ਲੈ ਲਿਆ ਗਿਆ ਹੈ ਅਤੇ ਜਿਸ ਰਾਹੀਂ ਲਿਖਤੀ ਮੰਗਾਂ ਸਰਕਾਰ ਨੂੰ ਭੇਜੀਆਂ ਜਾਣਗੀਆਂ। ਉਨ੍ਹਾਂ ਕਿਹਾ ਜ਼ਿਲ੍ਹਾ ਪੱਧਰੀ ਮੰਗਾਂ ਨੂੰ ਜਲਦ ਪੂਰਾ ਕੀਤਾ ਜਾਵੇਗਾ।
Last Updated : Feb 3, 2023, 8:36 PM IST