‘ਪਹਿਲੀਆਂ ਸਰਕਾਰਾਂ ਨੇ ਗੈਂਗਸਟਰਾਂ ਦੀ ਕੀਤੀ ਪੁਸ਼ਤਪਨਾਹੀ ਅਸੀਂ ਕਰਾਂਗੇ ਖਾਤਮਾ’ - ਪੰਜਾਬ ਵਿੱਚ ਕਾਨੂੰਨ ਵਿਵਸਥਾ
ਫਿਰੋਜ਼ਪੁਰ ਵਿਚ ਸਟੇਟ ਲੈਵਲ ਫੈਂਸਿੰਗ ਚੈਂਪੀਅਨਸ਼ਿਪ (State Level Fencing Championship) ਦਾ ਉਦਘਾਟਨ ਕਰਨ ਪਹੁੰਚੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਸੂਬੇ ਦੀ ਕਾਨੂੰਨ ਵਿਵਸਥਾ ਉੱਤੇ ਬੋਲਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਸਮੇਂ ਜੋ ਗੈਂਗਸਟਰ (Gangsters were brought up the previous governments) ਪਾਲੇ ਗਏ ਉਨ੍ਹਾਂ ਨੂੰ ਹੌਲੀ ਹੌਲੀ ਖ਼ਤਮ ਕੀਤਾ ਜਾ ਰਿਹਾ ਹੈ ਅਤੇ ਇੱਕਾ ਦੁੱਕਾ ਘਟਨਾਵਾਂ ਹੀ ਪੰਜਾਬ ਵਿੱਚ ਹੁਣ ਹੋਈਆਂ ਹਨ । ਉਨ੍ਹਾਂ ਕਿਹਾ ਕਿ ਗੈਂਗਸਟਰਾਂ ਨੂੰ ਅੱਗੇ ਸ਼ਹਿ ਨਹੀਂ ਨਹੀਂ ਦਿੱਤੀ ਜਾਵੇਗੀ। ਫੌਜਾ ਸਿੰਘ ਸਰਾਰੀ ਨੇ ਇਹ ਵੀ ਕਿਹਾ ਕਿ ਪਹਿਲੇ ਨਾਲੋਂ ਪੰਜਾਬ ਵਿੱਚ ਕਾਨੂੰਨ ਵਿਵਸਥਾ (Law and order in Punjab) ਬਹੁਤ ਹੀ ਸਖ਼ਤ ਕੀਤੀ ਗਈ ਹੈ ਜਿਸ ਤਹਿਤ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਜੋ ਗੈਂਗਸਟਰਵਾਦ ਨੂੰ ਸ਼ਹਿ ਦੇਵੇਗਾ ਜਾਂ ਕਾਨੂੰਨ ਨੂੰ ਤੋੜਨ ਦੀ ਕੋਸ਼ਿਸ਼ ਕਰੇਗਾ।
Last Updated : Feb 3, 2023, 8:32 PM IST