ਸੁਖਬੀਰ ਸਿੰਘ ਬਾਦਲ ਨੇ ਕਿਹਾ ਸੂਬੇ ਵਿੱਚ ਗੈਂਗਸਟਰ ਕਰ ਰਹੇ ਹਨ ਰਾਜ - ਗੈਂਗਸਟਰ ਰਾਜ ਕਰ ਰਹੇ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Shiromani Akali Dal President Sukhbir Singh Badal) ਨੇ ਅਮਨ ਕਾਨੂੰਨ ਦੀ ਸਥਿਤੀ ਨੂੰ ਲੈ ਕੇ ਮਾਨ ਸਰਕਾਰ ਉੱਤੇ ਨਿਸ਼ਾਨਾ ਸਾਧ ਹਨ। ਉਨ੍ਹਾਂ ਕਿਹਾ ਕਿ ਪੰਜਾਬ ਇਸ ਸਮੇਂ ਸੂਝਵਾਨ ਨਹੀਂ ਸਗੋਂ ਅਨਾੜੀ ਲੋਕਾਂ ਦੇ ਹੱਥ ਵਿੱਚ ਹੈ ਜਿਸ ਕਾਰਣ ਹਰ ਪਾਸੇ ਦਹਿਸ਼ਤ ਦਾ ਮਾਹੌਲ ਹੈ | ਉਨ੍ਹਾਂ ਕਿਹਾ ਕਿ ਇਸ ਸਮੇਂ ਸਰਕਾਰ ਅਨਾੜੀ ਹੋਣ ਕਰਕੇ ਨਿੱਤ ਨਵੇਂ ਕਾਂਢ ਹੋ ਰਹੇ ਹਨ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਵਿੱਚ ਸਰਕਾਰ ਨਾਂ ਦੀ ਕੋਈ ਚੀਜ਼ (There is no such thing as government in Punjab) ਨਹੀਂ ਹੈ ਅਤੇ ਛੇ ਮਹੀਨਿਆਂ ਤੋਂ ਲਗਾਤਾਰ ਕਤਲ ਹੋ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਗੈਂਗਸਟਰ ਰਾਜ (Gangsters rule) ਕਰ ਰਹੇ ਹਨ।
Last Updated : Feb 3, 2023, 8:32 PM IST