ਕੱਚੇ ਮੁਲਾਜ਼ਮਾਂ ਨੇ ਘੇਰੀ ਆਪ ਵਿਧਾਇਕ ਦੀ ਰਿਹਾਇਸ਼ - ਅਰਥੀ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ
ਸ੍ਰੀ ਮੁਕਤਸਰ ਸਾਹਿਬ ਵਿੱਚ ਠੇਕਾ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ (Protest against the Punjab government) ਕੀਤਾ ਗਿਆ। ਇਹ ਰੋਸ ਪ੍ਰਦਰਸ਼ਨ ਜਲਸੈਨਟਰੀ ਅਤੇ ਹੋਰ ਵੱਖ ਵੱਖ ਜਥੇਬੰਦੀਆਂ ਵੱਲੋਂ ਵਿਧਾਇਕ ਕਾਕਾ ਬਰਾੜ ਦੇ ਘਰ ਦੇ ਬਾਹਰ ਅਰਥੀ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ (A protest was held by blowing earth) ਅਤੇ ਪੰਜਾਬ ਸਰਕਾਰ ਦੇ ਖ਼ਿਲਾਫ਼ ਮੁਰਦਾਬਾਦ ਦੇ ਨਾਹਰੇ ਲਗਾਏ। ਇਨ੍ਹਾਂ ਕੱਚੇ ਮੁਲਾਜ਼ਮਾਂ ਦਾ ਕਹਿਣਾ ਹੈ ਕੀ ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਵਾਅਦਾ ਕੀਤਾ ਗਿਆ ਸੀ ਕਿ ਉਨ੍ਹਾਂ ਨੂੰ ਸੱਤਾ ਵਿੱਚ ਆਉਣ ਤੋਂ ਬਾਅਦ ਵਿੱਚ ਪੱਕਾ ਕਰ ਦਿੱਤਾ ਜਾਵੇਗਾ, ਪਰ ਸਰਕਾਰ ਵੱਲੋਂ ਹਾਲੇ ਤੱਕ ਕਿਸੇ ਨੂੰ ਪੱਕਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜੇ ਸਰਕਾਰ ਨੇ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਤਿੱਖਾ ਸੰਘਰਸ਼ ਉਲੀਕਿਆ ਜਾਵੇਗਾ।
Last Updated : Feb 3, 2023, 8:33 PM IST